
ਲੋਕਾਂ ਨੂੰ ਉੱਤਮ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਹੀ ਸਾਡਾ ਉਦੇਸ਼ : ਡਾ: ਮਨਜੀਤ ਸਿੰਘ
ਚੰਡੀਗੜ੍ਹ: ਸੂਬੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਐਮਰਜੈਂਸੀ ਸਿਹਤ ਦੇਖਭਾਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਚਾਰ ਜ਼ਿਲਿਆਂ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਜ਼ਰੂਰੀ ਨਿਰਦੇਸ਼ ਦਿੱਤੇ।
Health Department director Dr Manjit Singh
ਇੱਕ ਪ੍ਰੈਸ ਬਿਆਨ ਰਾਹੀਂ ਨਵ-ਨਿਯੁਕਤ ਡਾਇਰੈਕਟਰ ਡਾ: ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਮੁਤਾਬਕ ਰੋਪੜ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਜ਼ਿਲਾ ਹਸਪਤਾਲਾਂ (ਡੀ.ਐਚ.) ਅਤੇ ਗੜਸ਼ੰਕਰ, ਮੁਕੇਰੀਆਂ, ਦਸੂਹਾ, ਬਲਾਚੌਰ ਵਿੱਚ ਸਬ-ਡਵੀਜ਼ਨਲ ਹਸਪਤਾਲਾਂ (ਐਸ.ਡੀ.ਐਚ) ਵਿਖੇ ਕੱਲ ਇੱਕ ਇੱਕ-ਰੋਜ਼ਾ ਮੁਹਿੰਮ ਤਹਿਤ ਅਚਨਚੇਤ ਨਿਰੀਖਣ ਕੀਤਾ ਗਿਆ ।
Health Department director Dr Manjit Singh
ਡਾ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਐਮਰਜੈਂਸੀ ਡਾਕਟਰੀ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਅਤੇ ਮਦਰ ਐਂਡ ਚਾਈਲਡ ਹਸਪਤਾਲ (ਐਮ.ਸੀ.ਐਚ) ਦੇ ਵਾਰਡਾਂ ਵਿੱਚ ਜ਼ਰੂਰੀ ਦਵਾਈਆਂ ਅਤੇ ਡਾਕਟਰੀ ਉਪਕਰਣਾਂ ਦੀ ਉਪਲਬਧਤਾ ਸਬੰਧੀ ਜਾਂਚ ਕੀਤੀ ਗਈ । ਵੱਖ ਵੱਖ ਹਸਪਤਾਲਾਂ ਵਿਚ ਕੋਵਿਡ -19 ਟੈਸਟਿੰਗ ਸਬੰਧੀ ਨਮੂਨੇ ਲੈਣ ਦੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ। ਇਹ ਮੁਹਿੰਮ ਲਗਭਗ 16 ਘੰਟੇ ਚੱਲੀ ।
Health Department director Dr Manjit Singh
ਉਨਾਂ ਅੱਗੇ ਕਿਹਾ ਕਿ ਮਰੀਜ਼ਾਂ ਅਤੇ ਉਨਾਂ ਦੇ ਅਟੈਂਡੰਟਾਂ ਨੂੰ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਇਲਾਜ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ ਗਈ। ਮੁਹਿੰਮ ਦੌਰਾਨ ਕੁਝ ਥਾਵਾਂ ‘ਤੇ ਕੁਝ ਊਣਤਾਈਆਂ ਵੀ ਪਾਈਆਂ ਗਈਆਂ ਜਿਨਾਂ ਨੂੰ ਪਹਿਲ ਦੇ ਅਧਾਰ ‘ ਤੇ ਦਰੁਸਤ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿਚ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਜਾਂਚ ਦੌਰਾਨ ਉਨਾਂ ਨੇੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਡਾਕਟਰੀ ਉਪਕਰਣ ਕਾਰਜਸ਼ੀਲ ਹੋਣੇ ਚਾਹੀਦੇ ਹਨ ਅਤੇ ਜੇਕਰ ਕੋਈ ਨੁਕਸ ਹੋਵੇ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ।
Health Department director Dr Manjit Singh
ਡਾ. ਮਨਜੀਤ ਨੇ ਕਿਹਾ ਕਿ ਸਾਡਾ ਟੀਚਾ ਸੂਬੇ ਵਿੱਚ ਸਰਬੋਤਮ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਹੈ ਜਿਸ ਲਈ ਸਾਰੇ ਸਿਹਤ ਅਮਲੇ ਦਾ ਸਹਿਯੋਗ ਅਤੇ ਸਹਾਇਤਾ ਲੋੜੀਂਦੀ ਹੈ। ਉਨਾਂ ਕਿਹਾ ਕਿ ਸਾਰੀਆਂ ਜ਼ਰੂਰੀ ਦਵਾਈਆਂ ਐਮਰਜੈਂਸੀ ਵਾਰਡ ਵਿਚ ਉਪਲਬਧ ਹੋਣੀਆਂ ਚਾਹੀਦੀਆਂ ਹਨ ਅਤੇ ਮਰੀਜ਼ਾਂ ਦੇ ਅਟੈਂਡੰਟਾਂ ਨੂੰ ਕੋਈ ਵੀ ਦਵਾਈ ਬਾਜ਼ਾਰ ਤੋਂ ਲਿਆਉਣ ਦੀ ਲੋੜ ਨਾ ਪਵੇ। ਉਨਾਂ ਖ਼ਬਰਦਾਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸਹੂਲਤਾਂ ਵਿੱਚ ਕਿਸੇ ਕਿਸਮ ਦੀ ਢਿੱਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਸਪਤਾਲ ਅੰਦਰ ਅਤੇ ਵਾਰਡਾਂ ਵਿਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਨਾਉਣ ਸਬੰਧੀ ਨਿਰਦੇਸ਼ ਵੀ ਦਿੱਤੇ।
Health Department director Dr Manjit Singh
ਡਾ: ਮਨਜੀਤ ਸਿੰਘ ਨੇ ਡਾਕਟਰਾਂ ਨੂੰ ਮਰੀਜ਼ਾਂ ਨਾਲ ਪਿਆਰ ਤੇ ਹਮਦਰਦੀ ਨਾਲ ਪੇਸ਼ ਆਉਣ ਅਤੇ ਅਣ-ਸੁਖਾਵੇਂ ਹਾਲਾਤ ਹੋਣ ’ਤੇ ਵੀ ਆਪਣਾ ਆਪਾ ਨਾ ਗਵਾਉਣ ਦੀ ਸਲਾਹ ਦਿੱਤੀ। ਉਨਾਂ ਕਿਹਾ ਕਿ ਡਾਕਟਰ-ਮਰੀਜ਼ ਦਾ ਰਿਸ਼ਤਾ ਬਹੁਤ ਮਹੱਤਵਪੂਰਣ ਹੁੰਦਾ ਹੈ ਕਿਉਂਕਿ ਡਾਕਟਰ ਅਤੇ ਮਰੀਜ਼ ਵਿਚਾਲੇ ਚੰਗੇ ਸੰਬੰਧਾਂ ਨਾਲ ਹੀ ਮਰੀਜ਼ ਦੀ ਬਿਮਾਰੀ , ਮਿਆਰੀ ਇਲਾਜ ਸਬੰਧੀ ਜਾਣਕਾਰੀ ਅਤੇ ਮਰੀਜ਼ ਦੀ ਬਿਹਤਰ ਦੇਖਭਾਲ ਦਾ ਰਾਹ ਪੱਧਰਾ ਬਣਦਾ ਹੈ।
Health Department director Dr Manjit Singh
ਉਨਾਂ ਕਿਹਾ ਕਿ ਜੇ ਡਾਕਟਰ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਤਾਂ ਵਧੀਆ ਨਤੀਜੇ ਪ੍ਰਾਪਤ ਹੋਣਗੇ। ਮਰੀਜ਼ਾਂ ਨੂੰ ਦਿੱਤੇ ਜਾ ਰਹੇ ਇਲਾਜ ਤੋਂ ਸੰਤੁਸ਼ਟ ਹੋਣਾ ਚਾਹੀਦਾ ਹੈ। ਮੁਹਿੰਮ ਦੌਰਾਨ ਡਾ ਹਰਮਿੰਦਰਜੀਤ ਸਿੰਘ ਚੀਮਾ ਅਤੇ ਸਿਹਤ ਇੰਸਪੈਕਟਰ ਭੁਪਿੰਦਰ ਸਿੰਘ ਦਹਿਰੀ ਵੀ ਉਨਾਂ ਦੇ ਨਾਲ ਸਨ।