
ਕਿਸਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਘੇਰ ਕੇ ਪੁੱਛ ਰਹੇ ਹਨ ਸਵਾਲ
ਸੰਗਰੂਰ : ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਵਿਰੋਧ ਲਗਾਤਰ ਵੱਧਦਾ ਜਾ ਰਿਹਾ ਹੈ । ਪੰਜਾਬ ਦੇ ਕਿਸਾਨ ਕੇਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਘੇਰ ਕੇ ਲਗਾਤਾਰ ਸਵਾਲ ਪੁੱਛ ਰਹੇ ਹਨ ਇਸੇ ਲੜੀ ਤਹਿਤ ਅੱਜ ਸੰਗਰੂਰ ਦੇ ਪਿੰਡ ਲੱਡਾ ਵਿੱਚ ਧਰਨੇ ਤੇ ਬੈਠੇ ਕਿਸਾਨਾਂ ਦੇ ਵਿਰੋਧ ਦਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਸਾਹਮਣਾ ਕਰਨਾ ਪਿਆ ।Mohammad Sadiq
farmer protest
ਗੁੱਸੇ ਵਿੱਚ ਆਏ ਕਿਸਾਨਾਂ ਨੇ ਮੁਹੰਮਦ ਸਦੀਕ ਕੇਂਦਰ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ । ਇਸੇ ਗੱਲ ਨੂੰ ਅੱਜ ਪਿੰਡ ਲੱਡਾ ਦੇ ਕਿਸਾਨਾਂ ਨੇ ਸੱਚ ਕਰ ਵਿਖਾਇਆ ਜਦੋਂ ਉੱਥੋਂ ਲੰਘੇ ਜਾ ਰਹੇ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੂੰ ਵੇਖ ਕੇ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਘੇਰ ਕੇ ਉਨ੍ਹਾਂ ਕੋਲੋਂ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ।
ਇਸ ਬਾਰੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵੀ ਵਾਇਰਲ ਹੋਈ ਹੈ, ਜਿਸ 'ਚ ਕਿਸਾਨ ਮੁਹੰਮਦ ਸਦੀਕ ਕੋਲੋਂ ਉਨ੍ਹਾਂ ਵੱਲੋਂ ਦਿੱਲੀ 'ਚ ਕਿਸਾਨਾਂ ਦੇ ਹੱਕ 'ਚ ਨਾ ਬੋਲਣ ਬਾਰੇ ਪੁੱਛ ਰਹੇ ਹਨ ।