ਸ਼ੈਲਰਾਂ ਵਿਚ ਜ਼ਿਲ੍ਹੇ ਤੋਂ ਬਾਹਰੋਂ ਝੋਨਾ ਲੈ ਕੇ ਆ ਰਹੇ ਟਰੱਕਾਂ ਦਾ ਮੁੱਖ ਮਾਰਗ 'ਤੇ ਘਿਰਾਓ
Published : Oct 18, 2020, 9:48 pm IST
Updated : Oct 18, 2020, 9:48 pm IST
SHARE ARTICLE
farmer protest aganist trucks owner
farmer protest aganist trucks owner

ਆੜ੍ਹਤੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਕੀਤੀ ਮੰਗ

ਬਰਨਾਲਾ/ਰੂੜੇਕੇ ਕਲਾਂ : ਵੱਖ-ਵੱਖ ਜਥੇਬੰਦੀਆਂ ਨੇ ਸ਼ੈਲਰਾਂ ਵਿਚ ਜ਼ਿਲ੍ਹੇ ਤੋਂ ਬਾਹਰੋਂ ਝੋਨਾ ਲੈ ਕੇ ਆ ਰਹੇ ਟਰੱਕਾਂ ਨੂੰ ਘੇਰ ਨੇ ਪੰਜਾਬ ਸਰਕਾਰ ਖ਼ਿਲਾਫ਼ ਜੋਰ ਨਾਅਰੇਬਾਜੀ ਕੀਤੀ ਗਈ । ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਦੇ ਸ਼ੈਲਰਾਂ ਵਿਚ ਜ਼ਿਲ੍ਹੇ ਤੋਂ ਬਾਹਰੋਂ ਝੋਨਾ ਲੈ ਕੇ ਆ ਰਹੇ ਟਰੱਕਾਂ ਦਾ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਘਿਰਾਓ ਕਰ ਕੇ ਭਾਰਤੀ ਕਿਸਾਨ ਯੂਨੀਅਨ , ਡਕੌਦਾ, ਕ੍ਰਾਂਤੀਕਾਰੀ , ਪੰਜਾਬ ਕਿਸਾਨ ਯੂਨੀਅਨ ਆਦਿ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਇਕੱਤਰ ਹੋ ਕੇ ਰੋਸ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ।

ਸਮੂਹ ਧਰਨਾ ਕਾਰੀਆਂ ਨੇ ਡੀ.ਸੀ ਬਰਨਾਲਾ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜ਼ਿਲੇ੍ਹ ਤੋਂ ਬਾਹਰੋਂ ਅਤੇ ਦੂਜੇ ਸੂਬਿਆਂ ਤੋਂ ਜ਼ਿਲ੍ਹਾ ਬਰਨਾਲਾ ਦੇ ਸ਼ੈਲਰਾਂ ਵਿਚ ਆ ਰਿਹਾ ਝੋਨਾ ਤੁਰੰਤ ਬੰਦ ਕੀਤਾ ਜਾਵੇ ਅਤੇ ਜ਼ਿਲੇ੍ਹ ਤੋਂ ਬਾਹਰੋਂ ਝੋਨਾ ਮੰਗਵਾਉਣ ਵਾਲੇ ਸ਼ੈਲਰਾਂ ਮਾਲਕਾਂ ਅਤੇ ਸਬੰਧਿਤ ਆੜ੍ਹਤੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ । ਜੇਕਰ ਜ਼ਿਲੇ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜ਼ਿਲੇ੍ਹ ਤੋਂ ਬਾਹਰੋਂ ਆ ਰਹੇ ਝੋਨੇ ਨੂੰ ਨਾ ਰੋਕਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਸ਼ੈਲਰਾਂ ਤੇ ਆੜ੍ਹਤੀਆਂ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ । 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement