
ਕਾਂਗਰਸੀ ਵਿਧਾਇਕਾਂ ਵੱਲੋਂ ਰਣਨੀਤੀ ਉਨ੍ਹਾਂ ਦੇ ਵਿਚਾਰ ਤੇ ਕਾਨੂੰਨੀ ਮਸ਼ਵਰੇ 'ਤੇ ਅਧਾਰਤ ਹੋਵੇਗੀ- ਕੈਪਟਨ
ਚੰਡੀਗੜ੍ਹ`ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਲੋੜ ਅਤੇ ਸੂਬੇ ਵਿੱਚ ਇਨ੍ਹਾਂ ਨੂੰ ਲਾਗੂ ਨਾ ਕਰਨ ਸਬੰਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਸਰਬਸੰਮਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਠੋਕਵਾਂ ਜਵਾਬ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੂੰ ਮੰਤਰੀ ਮੰਡਲ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਕੋਈ ਵੀ ਲੋੜੀਂਦਾ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਧਿਕਾਰ ਦੇ ਦਿੱਤੇ ਗਏ।
farmer protestfarmer protestਮੰਤਰੀ ਮੰਡਲ ਨੇ ਇਹ ਫੈਸਲਾ ਕੀਤਾ ਕਿ ਸੋਮਵਾਰ ਨੂੰ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦਾ ਢੁਕਵਾਂ ਟਾਕਰਾ ਕਰਨ ਲਈ ਰਣਨੀਤੀ ਨੂੰ ਅੰਤਮ ਰੂਪ ਦਿੱਤਾ ਜਾਵੇਗਾ । ਕਾਂਗਰਸ ਵਿਧਾਇਕ ਦਲ ਦੀ ਇੱਕ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ, ''ਇਹ ਲੜਾਈ ਜਾਰੀ ਰਹੇਗੀ ਅਤੇ ਅਸੀਂ ਇਸ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵਾਂਗੇ ।'' ਕੁਝ ਦਿਨ ਪਹਿਲਾਂ ਕਈ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਤੁਰੰਤ ਬੁਲਾਏ ਜਾਣ ਦੀ ਮੰਗ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪਹਿਲਾਂ ਨਹੀਂ ਸੀ ਚੁੱਕਿਆ ਜਾ ਸਕਿਆ ਕਿਉਂਕਿ ਕੋਈ ਵੀ ਕਦਮ ਪੁੱਟਣ ਤੋਂ ਪਹਿਲਾਂ ਸਾਰੇ ਕਾਨੂੰਨੀ ਪੱਖਾਂ ਉੱਤੇ ਡੂੰਘਾਈ ਨਾਲ ਗੌਰ ਕਰਨਾ ਜ਼ਰੂਰੀ ਸੀ ।
punjab vidhan sabhaਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਵਿਧਾਇਕਾਂ, ਕਾਨੂੰਨੀ ਮਾਹਿਰਾਂ ਜਿਨ੍ਹਾਂ ਵਿਚ ਸੀਨੀਅਰ ਵਕੀਲ ਅਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਆਗੂ ਪੀ. ਚਿਦੰਬਰਮ ਸ਼ਾਮਲ ਹਨ, ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਇਹ ਸਾਫ ਕਰਦੇ ਹੋਏ ਕਿ ਕਾਂਗਰਸ ਲਈ ਇਹ ਲੜਾਈ ਕੋਈ ਸਿਆਸਤ ਨਹੀਂ ਸਗੋਂ ਪੰਜਾਬ ਦੀ ਖੇਤੀਬਾੜੀ ਅਤੇ ਉਸ ਦੇ ਕਿਸਾਨਾਂ ਨੂੰ ਬਚਾਉਣ ਦਾ ਉਪਰਾਲਾ ਹੈ ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਫੈਸਲਾ ਹੋਵੇਗਾ, ਉਹ ਕਿਸਾਨੀ ਦੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਹੀ ਲਿਆ ਜਾਵੇਗਾ। ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੋਗਲੀਆਂ ਗੱਲਾਂ ਨਹੀਂ ਕਰਦੀ ਅਤੇ ਖੇਤੀ ਕਾਨੂੰਨਾਂ ਸਬੰਧੀ ਉਸ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ । ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਆਪਣੀ ਰਾਏ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਦੇਣਾ ਚਾਹੀਦਾ ਹੈ ਅਤੇ ਸੂਬੇ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਕਣਕ ਜਾਂ ਝੋਨਾ ਖਰੀਦਣ ਵਾਲਿਆਂ ਲਈ ਕੈਦ ਸਮੇਤ ਸਖਤ ਕਾਰਵਾਈ ਕਰਨ ਲਈ ਲੋੜੀਂਦੀਆਂ ਸੋਧਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ।
ਵੱਖ-ਵੱਖ ਵਿਧਾਇਕਾਂ ਨੇ ਖੇਤੀ ਕਾਨੂੰਨਾਂ ਦੇ ਮਸਲੇ ਉਤੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਵਿਰੁੱਧ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਜ਼ੋਰਦਾਰ ਢੰਗ ਨਾਲ ਟਾਕਰਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨਹਾਂ ਕਿਹਾ ਕਿ ਸਮਰਥਨ ਮੁੱਲ ਅਤੇ ਮੰਡੀ ਸਿਸਟਮ ਨੂੰ ਹਰ ਹਾਲ ਵਿੱਚ ਸੁਰੱਖਿਅਤ ਰੱਖਿਆ ਜਾਵੇ ।