
ਪੋਸਟਮਾਰਟਮ ਰਿਪੋਰਟ ਦੇ ਆਉਣ 'ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਕਤਲ ਸੀ ਜਾਂ ਆਤਮ ਹੱਤਿਆ?
ਚੰਡੀਗੜ੍ਹ : ਸ਼ਹਿਰ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਮਲੋਆ ਥਾਣੇ ਤੋਂ 200 ਮੀਟਰ ਦੀ ਦੂਰੀ 'ਤੇ ਜੰਗਲ ਵਿੱਚ ਇੱਕ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ। ਦੱਸ ਦਈਏ ਕਿ ਲਾਸ਼ ਨਗਨ ਹਾਲਤ ਵਿਚ ਲਟਕ ਰਹੀ ਸੀ ਅਤੇ ਮ੍ਰਿਤਕ ਦੇ ਮੂੰਹ ਵਿੱਚੋਂ ਖੂਨ ਵਗ ਰਿਹਾ ਸੀ। ਇਸ ਲਈ ਮਾਮਲਾ ਕਤਲ ਦਾ ਜਾਪਦਾ ਹੈ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਦਰੱਖ਼ਤ ਤੋਂ ਉਤਾਰ ਕੇ ਹਸਪਤਾਲ ਪਹੁੰਚਾਇਆ, ਜਿੱਥੇ ਇਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਦੇ ਆਉਣ 'ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਕਤਲ ਸੀ ਜਾਂ ਆਤਮ ਹੱਤਿਆ? ਮ੍ਰਿਤਕ ਦੀ ਪਛਾਣ ਸੁਨੀਲ ਉਰਫ਼ ਬੌਨਾ ਵਜੋਂ ਹੋਈ ਹੈ।
ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਹੈ। ਦੱਸ ਦਈਏ ਕਿ ਮ੍ਰਿਤਕ ਦੇ 2 ਬੱਚੇ ਹਨ ਅਤੇ ਉਹ ਆਪਣੇ ਪੂਰੇ ਪਰਿਵਾਰ ਨਾਲ ਮਲੋਆ ਵਿੱਚ ਰਹਿੰਦਾ ਸੀ। ਮ੍ਰਿਤਕ ਲੰਮੇ ਸਮੇਂ ਤੋਂ ਕੋਈ ਕੰਮ ਨਹੀਂ ਕਰ ਰਿਹਾ ਸੀ, ਇਸ ਵੇਲੇ ਉਹ ਬੇਰੁਜ਼ਗਾਰ ਸੀ।
crime
ਜਾਣਕਾਰੀ ਅਨੁਸਾਰ ਮਲੋਆ ਥਾਣੇ ਤੋਂ 200 ਮੀਟਰ ਦੀ ਦੂਰੀ 'ਤੇ ਸਥਿਤ ਰਾਣਾ ਫਾਰਮ ਹਾਊਸ ਦੇ ਨਾਲ ਲੱਗਦੇ ਜੰਗਲ 'ਚ ਲਾਸ਼ ਦਰੱਖਤ ਨਾਲ ਲਟਕ ਰਹੀ ਸੀ। ਨੇੜਲੇ ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਜਾਣਕਾਰੀ ਦਿੱਤੀ। ਮੌਕੇ ਦੀ ਪੂਰੀ ਫੋਟੋਗ੍ਰਾਫੀ ਵੀ ਕੀਤੀ ਗਈ। ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਮੂੰਹ ਵਿੱਚੋਂ ਖੂਨ ਨਿਕਲ ਰਿਹਾ ਸੀ। ਨਾਲ ਹੀ ਸਰੀਰ 'ਤੇ ਕੱਪੜੇ ਨਹੀਂ ਸਨ।
Suicide
ਉਧਰ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਲਾਸ਼ ਨੂੰ ਦੇਖ ਕੇ ਅਜਿਹਾ ਲਗਦਾ ਹੈ ਕਿ ਪਹਿਲਾਂ ਮ੍ਰਿਤਕ ਨੂੰ ਉਸ ਦੇ ਕੱਪੜੇ ਉਤਾਰ ਕੇ ਕੁੱਟਿਆ ਗਿਆ ਹੈ। ਉਸ ਤੋਂ ਬਾਅਦ ਉਸ ਨੂੰ ਮਾਰ ਕੇ ਦਰੱਖਤ ਨਾਲ ਲਟਕਾ ਦਿੱਤਾ ਜਾਂਦਾ ਹੈ। ਜਦਕਿ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੈਕਟਰ -16 ਦੇ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਜਿੱਥੇ ਲਾਸ਼ ਦਾ ਪੋਸਟਮਾਰਟਮ ਕੀਤਾ ਜਾਣਾ ਹੈ। ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਮ੍ਰਿਤਕ ਦਾ ਕਤਲ ਹੋਇਆ ਹੈ ਜਾਂ ਉਸ ਨੇ ਖੁਦਕੁਸ਼ੀ ਕੀਤੀ ਹੈ।