ਸੀਐੱਮ ਚੰਨੀ ਨੇ ਕੀਤੇ ਪੰਜਾਬ ਦੇ ਲੋਕਾਂ ਲਈ ਅਹਿਮ ਐਲਾਨ, ਹੁਣ ਨਹੀਂ ਭਰਨੇ ਪੈਣਗੇ ਕੋਈ ਬਿੱਲ 
Published : Oct 18, 2021, 1:27 pm IST
Updated : Oct 18, 2021, 1:27 pm IST
SHARE ARTICLE
Charanjeet Channi
Charanjeet Channi

ਸ਼ਹਿਰਾਂ ਦਾ 700 ਕਰੋੜ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕੀਤਾ

 

ਚੰਡੀਗੜ੍ਹ - ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਅੱਜ ਪੰਜਾਬ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਮੀਟਿੰਗ ਵਿ ਲਏ ਗਏ ਫੈਸਲਿਆਂ ਨੂੰ ਜਨਤਕ ਕੀਤਾ। ਮੀਟਿੰਗ ਵਿਚ ਪਾਣੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਦਾ ਪਾਣੀ ਦਾ ਬਿੱਲ ਸਿਰਫ 50 ਰੁਪਏ ਆਵੇਗਾ।

Electricity BillElectricity Bill

ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਸ਼ਹਿਰਾਂ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸ਼ਹਿਰਾਂ ਦਾ 700 ਕਰੋੜ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ਼ ਕੀਤਾ ਹੈ। ਉਹਨਾਂ ਕਿਹਾ ਕਿ ਪਿੰਡਾਂ ਵਿਚ ਹਰੇਕ ਵਰਗ ਦੇ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ ਕੀਤੇ ਗਏ ਹਨ ਤੇ ਟਿਊਬਵੈੱਲਾਂ ਦਾ ਬਿੱਲ ਵੀ ਪੰਜਾਬ ਸਰਕਾਰ ਖ਼ੁਦ ਭਰੇਗੀ।

Charanjit Singh ChanniCharanjit Singh Channi

ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਤੇ ਨਾ ਹੀ ਅਸੀਂ ਖਾਲੀ ਹੋਣ ਦੇਵਾਂਗੇ। ਸੀਐੱਮ ਚੰਨੀ ਨੇ BSF ਦੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ਅਸੀਂ ਇਸ ਮਾਮਲੇ ‘ਤੇ ਅਲੱਗ ਤੋਂ ਕੈਬਨਿਟ ਮੀਟਿੰਗ ਸੱਦ ਰਹੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਇਸ ਮਾਮਲੇ ‘ਤੇ ਆਲ ਪਾਰਟੀ ਮੀਟਿੰਗ ਵੀ ਸੱਦਣਗੇ।

BSFBSF

ਮੁੱਖ ਮੰਤਰੀ ਨੇ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਜਾਣ ਦੇ ਕੇਂਦਰ ਦੇ ਫੈਸਲੇ ਦੀ ਨਿੰਦਾ ਵੀ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਕੇਂਦਰ ਦੇ ਇਸ ਫੈਸਲੇ ਦੇ ਬਿਲਕੁਲ ਖਿਲਾਫ਼ ਹਾਂ। ਉਹਨਾਂ ਨੇ ਸਰਕਾਰ ਨੂੰ ਸਖ਼ਤ ਹੋ ਕੇ ਕਿਹਾ ਕਿ ਸੂਬਾ ਸਰਕਾਰ ਤੋਂ ਪੁੱਛੇ ਬਿਨ੍ਹਾਂ ਉਹ ਕੋਈ ਵੀ ਪੈਸਲਾ ਨਹੀਂ ਲੈ ਸਕਦੇ। ਉਹਨਾਂ ਕਿਹਾ ਕਿ ਜੇ ਸਾਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਪਿਆ ਤਾਂ ਉਹ ਵੀ ਬੁਲਾਵਾਂਗੇ। 

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement