
ਮਨੀਸ਼ ਸਿਸੋਦੀਆ ਨੇ ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਕੁੰਵਰ ਵਿਜੇ ਪ੍ਰਤਾਪ ਨਾਲ ਕੀਤੀ ਚਰਚਾ
ਅੰਮ੍ਰਿਤਸਰ, 17 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸਾਬਕਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ, ਪੰਜਾਬ ਦੇ ਵਿਰੋਧੀ ਧਿਰ ਨੇਤਾ ਸ. ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ, ਅਤੇ ਦਿੱਲੀ ਵਿਧਾਨ ਸਭਾ ਅੰਬੇਦਕਰ ਨਗਰ ਤੋਂ ਅਜੈ ਦੱਤ ਪਹੁੰਚੇ ਅਤੇ ਕੁੰਵਰ ਵਿਜੈ ਪ੍ਰਤਾਪ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਮਨੀਸ਼ ਸਿਸੋਦੀਆ ਕੁੰਵਰ ਵਿਜੈ ਪ੍ਰਤਾਪ ਦੇ ਪ੍ਰਵਾਰ ਨਾਲ ਮਿਲੇ ਅਤੇ ਵੱਡੀ ਸੰਖਿਆ ਵਿਚ ਮੌਜੂਦ ਆਗੂਆਂ ਅਤੇ ਵਲੰਟੀਅਰਾਂ ਨਾਲ ਮਿਲੇ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਬਹੁਤ ਬਲ ਮਿਲਿਆ ਹੈ ਅਤੇ ਵਲੰਟੀਅਰਾਂ ਦਾ ਮਨੋਬਲ ਵਧਿਆ ਹੈ ਅਤੇ ਪਾਰਟੀ ਦਾ ਵਲੰਟੀਅਰ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਇਆ ਹੈ ਕਿਉਂਕਿ ਇਕ ਇਮਾਨਦਾਰ ਅਤੇ ਸਾਫ਼ ਸੁਥਰੀ ਸ਼ਖ਼ਸੀਅਤ ਵਜੋਂ ਕੁੰਵਰ ਵਿਜੈ ਪ੍ਰਤਾਪ ਨੂੰ ਸਾਰੇ ਪੰਜਾਬ ਵਿਚ ਜਾਣਿਆ ਜਾਂਦਾ ਹੈ।
ਕੁੰਵਰ ਵਿਜੈ ਪ੍ਰਤਾਪ ਸਿੰਘ ਕਰ ਕੇ ਪਾਰਟੀ ਸਿਰਫ਼ ਮਾਝੇ ਵਿਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿਚ ਤਗੜੀ ਹੋਈ ਹੈ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਵਰਕਰਾਂ ਨੂੰ ਹੱਲਾਸ਼ੇਰੀ ਦਿਤੀ।
ਇਸ ਮੌਕੇ ਲੋਕ ਸਭਾ ਇੰਚਾਰਜ ਜ਼ਿਲ੍ਹਾ ਅੰਮ੍ਰਿਤਸਰ ਸ.ਇਕਬਾਲ ਸਿੰਘ ਭੁੱਲਰ, ਲੋਕ ਸਭਾ ਇੰਚਾਰਜ ਖਡੂਰ ਸਾਹਿਬ ਸ. ਬਲਜੀਤ ਸਿੰਘ ਖਹਿਰਾ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਮੈਡਮ ਜੀਵਨ ਜੋਤ ਕੌਰ, ਜ਼ਿਲ੍ਹਾ ਪ੍ਰਧਾਨ ਦਿਹਾਤੀ ਸ. ਹਰਵੰਤ ਸਿੰਘ ਉਮਰਾਨੰਗਲ, ਜ਼ਿਲ੍ਹਾ ਸਕੱਤਰ ਸ.ਪ੍ਰਭਬੀਰ ਸਿੰਘ ਬਰਾੜ, ਸਾਬਕਾ ਦਿਹਾਤੀ ਪ੍ਰਧਾਨ ਨਰੇਸ਼ ਪਾਠਕ ਆਦਿ ਮੌਜੂਦ ਸਨ।
ਕੈਪਸ਼ਨ—ਏ ਐਸ ਆਰ ਬਹੋੜੂ— 17—5— ਕੁੰਵਰ ਵਿਜੇ ਪ੍ਰਤਾਪ ਦੇ ਘਰ ਮਨੀਸ਼ ਸਿਸੋਦੀਆ ਮੁਲਾਕਾਤ ਦੌਰਾਨ।