ਮਿਸ਼ਨ 2022 : ਪੰਜਾਬ ਦੇ ਲੋਕਾਂ ਨਾਲ ਠੇਠ ਪੰਜਾਬੀ ਵਿਚ ਫ਼ੋਨ ’ਤੇ ਸਿੱਧੀ ਗੱਲ ਕਰ ਰਹੇ ਹਨ ਕੇਜਰੀਵਾਲ
Published : Oct 18, 2021, 11:58 pm IST
Updated : Oct 18, 2021, 11:58 pm IST
SHARE ARTICLE
image
image

ਮਿਸ਼ਨ 2022 : ਪੰਜਾਬ ਦੇ ਲੋਕਾਂ ਨਾਲ ਠੇਠ ਪੰਜਾਬੀ ਵਿਚ ਫ਼ੋਨ ’ਤੇ ਸਿੱਧੀ ਗੱਲ ਕਰ ਰਹੇ ਹਨ ਕੇਜਰੀਵਾਲ

ਚੰਡੀਗੜ੍ਹ, 18 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿਚ ਦਸਿਆ ਕਿ ਮਿਸ਼ਨ-2022 ਦੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ-ਕੱਲ੍ਹ ਪੰਜਾਬ ਦੇ ਲੋਕਾਂ ਨਾਲ ਸਿੱਧੇ ਫ਼ੋਨ ’ਤੇ ਸੰਪਰਕ ਕਰ ਰਹੇ ਹਨ। ਕੇਜਰੀਵਾਲ ਹੁਣ ਤਕ ਇਕ ਕਰੋੜ ਤੋਂ ਜ਼ਿਆਦਾ ਪੰਜਾਬੀਆਂ ਤਕ ਠੇਠ ਪੰਜਾਬੀ ਵਿਚ ਅਪਣਾ ਸੰਦੇਸ਼ ਪਹੁੰਚਾਉਣ ਵਿਚ ਸਫ਼ਲ ਹੋਏ ਹਨ ਅਤੇ ਫ਼ੋਨ ’ਤੇ ਸਿੱਧੀ ਗੱਲਬਾਤ ਕਰਨ ਦੀ ਇਹ ਮੁਹਿੰਮ ਅਜੇ ਵੀ ਜਾਰੀ ਹੈ। ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਦਸਿਆ ਕਿ ਫ਼ੋਨ ’ਤੇ ਆਈਵੀਆਰ ਕਾਲ ਦੇ ਰਾਹੀਂ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਸ਼ੁਰੂਆਤ 8 ਅਕਤੂਬਰ ਨੂੰ ਕੀਤੀ ਗਈ ਸੀ। ਲੰਘੀ 17 ਅਕਤੂਬਰ ਦਿਨ ਐਤਵਾਰ ਤਕ ਅਰਵਿੰਦ ਕੇਜਰੀਵਾਲ ਨੇ ਕਰੀਬ 1.38 ਕਰੋੜ ਪੰਜਾਬੀਆਂ ਨਾਲ ਸਿੱਧੀ ਗੱਲਬਾਤ ਕਰ ਕੇ ਨਾ ਕੇਵਲ 2022 ’ਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਤਾ ਹੈ, ਸਗੋਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਬਣਾਈ ਜਾ ਰਹੀ ਠੋਸ ਅਤੇ ਦੂਰਅੰਦੇਸ਼ੀ ਯੋਜਨਾ ਸਬੰਧੀ ਵੀ ਦਸਿਆ ਹੈ।
ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬੀ ਬੋਲੀ ਵਾਲੀ 1 ਮਿੰਟ 12 ਸੈਕੰਡ ਦੀ ਆਈਵੀਆਰ ਕਾਲ ਮੀਡੀਆ ਨੂੰ ਜਾਰੀ ਕੀਤੀ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ‘ਕਥਨੀ ਅਤੇ ਕਰਨੀ’ ਵਾਲੇ ਦ੍ਰਿੜ ਇਰਾਦੇ ਵਾਲੇ ਆਗੂ ਹਨ। ਕੇਜਰੀਵਾਲ ਕੇਵਲ ਸੱਤਾ ਹਾਸਲ ਕਰਨ ਲਈ ਲਤੀਫ਼ਿਆਂ ਅਤੇ ਲਾਰਿਆਂ ’ਤੇ ਵਿਸ਼ਵਾਸ ਨਹੀਂ ਕਰਦੇ। ਕੇਜਰੀਵਾਲ ਘੱਟ ਬੋਲ ਕੇ ਜ਼ਿਆਦਾ ਕੰਮ ਕਰ ਕੇ ਦਿਖਾਉਣ ਵਾਲੀ ‘ਕੰਮ ਦੀ ਰਾਜਨੀਤੀ’ ਵਿਚ ਵਿਸ਼ਵਾਸ ਰਖਦੇ ਹਨ। ਦਿੱਲੀ ਦੀਆਂ ਸਾਲ 2015 ਦੀਆਂ ਚੋਣਾ ਦੌਰਾਨ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਸਾਲ 2020 ਦੀਆਂ ਚੋਣਾ ਤੋਂ ਪਹਿਲਾਂ ਉਨ੍ਹਾਂ ਤੋਂ ਜ਼ਿਆਦਾ ਕੰਮ ਕਰ ਕੇ ਦਿਖਾਇਆ ਸੀ। 
ਜਰਨੈਲ ਸਿੰਘ ਅਨੁਸਾਰ ਅੱਜ ਕਾਂਗਰਸ ਅਤੇ ਬਾਦਲ-ਭਾਜਪਾ ਦੀਆਂ ਲਾਰੇਬਾਜ਼ ਅਤੇ ਲੁਟੇਰੀਆਂ ਸਰਕਾਰਾਂ ਤੋਂ ਨਿਰਾਸ, ਹਿਤਾਸ਼ ਅਤੇ ਟੁੱਟ ਚੁਕੇ ਲੋਕ ਆਮ ਆਦਮੀ ਪਾਰਟੀ ਨੂੰ ਹੀ ਇੱਕੋ-ਇਕ ਉਮੀਦ ਮੰਨ ਰਹੇ ਹਨ, ਜਿਹੜੀ ਕੰਮ ਦੀ ਰਾਜਨੀਤੀ ਦੇ ਭਰੋਸੇ ਨਾਲ ਲੋਕਾਂ ਅਤੇ ਪੰਜਾਬ ਦੇ ਸੰਕਟ ਤੇ ਸਮੱਸਿਆਵਾਂ ਨੂੰ ਦੂਰ ਕਰ ਸਕਦੀ ਹੈ।
 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement