ਉਪ ਮੁੱਖ ਮੰਤਰੀ ਸੋਨੀ ਵੱਲੋਂ ਡੇਂਗੂ ਦੇ ਟਾਕਰੇ ਹਿੱਤ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ
Published : Oct 18, 2021, 7:07 pm IST
Updated : Oct 18, 2021, 7:07 pm IST
SHARE ARTICLE
Deputy CM OP Soni
Deputy CM OP Soni

ਪੰਜਾਬ ਸਰਕਾਰ ਵੱਲੋਂ ਡੇਂਗੂ ਟੈਸਟ ਲਈ ਕੀਮਤ 600 ਰੁਪਏ ਤੈਅ

 

ਚੰਡੀਗੜ੍ਹ: ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸੂਬੇ ਵਿਚ ਡੇਂਗੂ ਦੇ ਟਾਕਰੇ ਹਿੱਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਪੰਜਾਬ ਵਿਚ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆਂ ਨੂੰ ਰੋਕਣ ਲਈ ਪੂਰੀ ਜਿੰਮੇਵਾਰੀ ਨਾਲ ਯਤਨ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

OP SoniOP Soni

ਇਸ ਮੌਕੇ ਉਹਨਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਟਾਕਰੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਫੋਗਿੰਗ ਮਸ਼ੀਨਾਂ ਅਤੇ ਹੋਰ ਸਾਜੋ ਸਮਾਨ ਜਲਦ ਤੋਂ ਜਲਦ ਖ਼ਰੀਦਿਆ ਜਾਵੇ। ਇਸ ਮੌਕੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਡਾਇਰੈਕਟਰ ਨੇ ਡਿਪਟੀ ਮੁੱਖ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਪੰਜਾਬ ਰਾਜ ਦੇ 150 ਬਲਾਕਾਂ ਵਿਚ ਨਵੀਆਂ ਫੋਗਿੰਗ ਮਸ਼ੀਨਾਂ ਖਰੀਦਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਸ਼ਹਿਰਾਂ ਵਿਚ ਫੋਗਿੰਗ ਕਰਨ ਦਾ ਕਾਰਜ ਕਰਨ।

ਸੋਨੀ ਨੇ ਕਿਹਾ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਡੇਂਗੂ ਦੇ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਜ਼ਿਲ੍ਹਿਆਂ ਵਿਚ ਸਥਿਤੀ ਕਾਬੂ ਅਧੀਨ ਹਨ। ਇਸੇ ਤਰ੍ਹਾਂ ਮਲੇਰੀਆਂ ਦੇ ਵੀ ਬਹੁਤ ਘੱਟ ਕੇਸ ਸਾਹਮਣੇ ਆਏ ਹਨ।

DengueDengue

ਸੋਨੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆਂ ਰੋਕਣ ਲਈ ਆਪਣੇ ਘਰਾਂ ਵਿਚ ਪਾਣੀ ਇੱਕਠਾ ਨਾ ਹੋਣ ਦੇਣ। ਉਹਨਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੀਮਾਰ ਹੋਣ ਦੀ ਸਥਿਤੀ ਵਿਚ ਤੁਰੰਤ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਡੇਂਗੂ ਅਤੇ ਮਲੇਰੀਆਂ ਸਬੰਧੀ ਟੈਸਟ ਜ਼ਰੂਰ ਕਰਵਾਉਣ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ‘ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

OP SoniOP Soni

ਇਸ ਮੀਟਿੰਗ ਵਿਚ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਕਾਸ ਗਰਗ, ਸੀ.ਈ.ਓ. ਸਟੇਟ ਹੈਲਥ ਏਜੰਸੀ ਕੁਮਾਰ ਰਾਹੁਲ, ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਮਿਤ ਕੁਮਾਰ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ  ਪੁਨੀਤ ਗੋਇਲ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ, ਟਰਾਂਸਪੋਰਟ ਵਿਭਾਗ ਤੋਂ ਰਾਜੀਵ ਪਰਾਸ਼ਰ ਤੋਂ ਇਲਾਵਾ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪਸ਼ੂ ਪਾਲਣ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਕੂਲ ਸਿੱਖਿਆ ਵਿਭਾਗ ਅਤੇ ਕਿਰਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement