
ਕਿਹਾ ਕਿ ਮੇਰੇ ਦਾਦਾ ਜੀ ਕਹਿੰਦੇ ਹਨ ਕਿ ਰੱਬ ਦੇ ਘਰ ਦੇਰ ਹੈ ਹਨੇਰ੍ਹ ਨਹੀਂ।
ਚੰਡੀਗੜ੍ਹ / ਪੰਚਕੂਲਾ : ਡੇਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਇਸ ਲਈ ਲੰਮੀ ਲੜਾਈ ਲੜੀ। ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਉਸ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਉਸ ਦੇ ਪਿਤਾ ਦੀ ਲੜਾਈ ਖ਼ਤਮ ਹੋ ਗਈ ਹੈ।
Sauda Sadh
ਗੱਲਬਾਤ ਕਰਦਿਆਂ ਜਗਸੀਰ ਸਿੰਘ ਨੇ ਕਿਹਾ ਕਿ ਮੇਰੇ ਦਾਦਾ ਜੀ ਕਹਿੰਦੇ ਹਨ ਕਿ ਰੱਬ ਦੇ ਘਰ ਦੇਰ ਹੈ ਹਨੇਰ੍ਹ ਨਹੀਂ। ਉਸ ਤਰ੍ਹਾਂ ਹੀ ਸਾਨੂੰ ਅੱਜ ਇਨਸਾਫ਼ ਮਿਲਿਆ ਹੈ ਜਿਸ ਤੋਂ ਅਸੀਂ ਸੰਤੁਸ਼ਟ ਹਾਂ। ਉਨ੍ਹਾਂ ਕਿਹਾ ਕੀ ਅੱਜ ਮੇਰੇ ਪਿਤਾ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ ਅਤੇ ਉਹ ਖੁਸ਼ ਹੋਣਗੇ ਕਿ ਉਨ੍ਹਾਂ ਦੇ ਪਰਿਵਾਰ ਨੇ ਇਹ ਇਨਸਾਫ਼ ਦੀ ਜੰਗ ਜਿੱਤ ਲਈ ਹੈ।