ਪੰਜਾਬ ਵਿਚ ਲਗੇਗਾ ਨਵਾਂ ਪਲਾਂਟ, ਇੱਕ ਸਾਲ 'ਚ 1 ਲੱਖ ਟਨ ਪਰਾਲੀ ਤੋਂ ਬਣੇਗੀ ਬਾਇਓ ਊਰਜਾ

By : KOMALJEET

Published : Oct 18, 2022, 11:27 am IST
Updated : Oct 18, 2022, 11:27 am IST
SHARE ARTICLE
A new Biogas plant will be set up in Punjab
A new Biogas plant will be set up in Punjab

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਹਿਰਾਗਾਗਾ ਵਿਖੇ ਕੀਤਾ ਜਾਵੇਗਾ ਉਦਘਾਟਨ 

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਬਚੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਖ਼ਤਮ ਨਹੀਂ ਹੋ ਰਿਹਾ ਹੈ। ਪੰਜਾਬ ਸਰਕਾਰ ਦੇ ਕਹਿਣ ਤੋਂ ਬਾਅਦ ਵੀ ਕਿਸਾਨ ਪਰਾਲੀ ਸਾੜ ਰਹੇ ਹਨ, ਇਸੇ ਦੌਰਾਨ ਇੱਕ ਸਾਲ ਵਿੱਚ ਇੱਕ ਲੱਖ ਟਨ ਪਰਾਲੀ ਤੋਂ ਬਾਇਓ ਐਨਰਜੀ ਬਣਾਉਣ ਵਾਲੀ ਮਸ਼ਹੂਰ ਜਰਮਨ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ ਹੋਣ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇੱਕ ਸਾਲ ਵਿੱਚ ਇੱਕ ਲੱਖ ਟਨ ਪਰਾਲੀ ਤੋਂ ਬਾਇਓ ਗੈਸ ਬਣਾਉਣ ਵਾਲੀ ਮਸ਼ਹੂਰ ਜਰਮਨ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਉਦਘਾਟਨ ਅੱਜ ਹਰੀ ਝੰਡੀ ਦੇ ਕੇ ਕੀਤਾ ਜਾਵੇਗਾ। ਪੰਜਾਬ ਵਿੱਚ ਜਰਮਨ ਉਦਯੋਗ, ਚੰਗੇ ਸੰਕੇਤ। ਦੱਸ ਦੇਈਏ ਕਿ ਹਾਲ ਹੀ ਵਿੱਚ ਸੀਐਮ ਮਾਨ ਆਪਣੇ ਜਰਮਨ ਦੌਰੇ 'ਤੇ ਸਨ, ਜਿਸ ਦੌਰਾਨ ਉਨ੍ਹਾਂ ਨੇ ਕਈ ਵੱਡੀਆਂ ਕੰਪਨੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਆ ਕੇ ਕੰਮ ਕਰਨ ਦਾ ਸੱਦਾ ਵੀ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement