ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਹਿੱਤ ਵਰਕਸ਼ਾਪ ਲਗਾਈ
Published : Oct 18, 2022, 7:46 pm IST
Updated : Oct 18, 2022, 7:46 pm IST
SHARE ARTICLE
File Photo
File Photo

ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਨੇ ਮੈਗਸੀਪਾ ਵਿਖੇ ਵਰਕਸ਼ਾਪ ਕਰਵਾਈ

ਚੰਡੀਗੜ੍ਹ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਅਤੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਪ੍ਰਾਈਮਸ ਪਾਰਟਨਰਜ਼ ਦੇ ਸਹਿਯੋਗ ਨਾਲ ਅੱਜ 'ਮੇਨਸਟ੍ਰੀਮਿੰਗ ਫੈਮਿਲੀਜ਼: ਕ੍ਰਿਏਟਿੰਗ ਐਫੀਸ਼ੀਐਂਟ ਫੈਮਿਲੀ ਬੇਸਡ ਬੈਨੀਫਿਟਸ ਡਿਲੀਵਰੀ ਇਨ ਇੰਡੀਆ' ਵਿਸ਼ੇ 'ਤੇ ਵਰਕਸ਼ਾਪ ਕਰਵਾਈ।ਵਰਕਸ਼ਾਪ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਦੇ ਭਵਿੱਖ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਲਗਾਈ ਗਈ ਸੀ ਜਿਸ ਵਿੱਚ ਪੰਜਾਬ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਲੱਦਾਖ ਸਮੇਤ ਵੱਖ-ਵੱਖ ਸੂਬਿਆਂ ਦੇ ਅਧਿਕਾਰੀਆਂ ਨੇ ਭਾਗ ਲਿਆ।

ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ 100 ਫ਼ੀਸਦੀ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਅਤੇ ਸੂਬੇ ਦੇ ਨਾਗਰਿਕਾਂ ਨੂੰ ਪ੍ਰਸ਼ਾਸਨ ਵਿੱਚ ਸੌਖ ਦੀ ਸਹੂਲਤ ਪ੍ਰਦਾਨ ਕਰਨ ਸਬੰਧੀ ਸੂਬੇ ਦੀ ਵਚਨਬੱਧਤਾ ਦੇ ਮੱਦੇਨਜ਼ਰ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ।ਇਸ ਦਾ ਉਦੇਸ਼ ਅਜਿਹੇ ਸੰਗ੍ਰਹਿ ਦੇ ਨਿਰਮਾਣ ਵਿੱਚ ਆਧਾਰ ਦੀ ਭੂਮਿਕਾ ਨੂੰ ਸਮਝਣ ਦੇ ਨਾਲ-ਨਾਲ ਪਰਿਵਾਰ-ਆਧਾਰਿਤ ਵੈੱਲਫੇਅਰ ਡਿਲੀਵਰੀ ਸਿਸਟਮ ਬਣਾਉਣ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਸਾਰੇ ਸੂਬਿਆਂ ਲਈ ਇੱਕ ਸਾਂਝਾ ਪਲੇਟਫਾਰਮ ਤਿਆਰ ਕਰਨਾ ਸੀ।

ਮੈਗਸੀਪਾ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਦੇਸ਼ ਭਰ ਦੇ ਸੂਬਿਆਂ ਲਈ ਪਰਿਵਾਰ ਅਧਾਰਤ ਵੈਨੀਫਿਟਸ ਡਿਲੀਵਰੀ ਸਿਸਟਮ ਦੀ ਸਾਰਥਕਤਾ ਨੂੰ ਉਜਾਗਰ ਕੀਤਾ। ਵਰਕਸ਼ਾਪ ਦੌਰਾਨ ਸੀਈਓ ਯੂਆਈਡੀਏਆਈ ਸੌਰਭ ਗਰਗ, ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੀ ਉਮਾ ਸ਼ੰਕਰ, ਕੇਂਦਰ ਸਰਕਾਰ ਦੇ ਰਣਨੀਤਕ ਸਲਾਹਕਾਰ ਅਤੇ ਚੀਫ਼ ਨਾਲੇਜ ਅਫ਼ਸਰ ਰਾਜੀਵ ਚਾਵਲਾ, ਐਸਆਈਓ ਐਨਆਈਸੀ ਪੰਜਾਬ ਵਿਵੇਕ ਵਰਮਾ, ਸਹਿ-ਸੰਸਥਾਪਕ ਅਤੇ ਚੇਅਰਮੈਨ, ਪ੍ਰਾਈਮਸ ਪਾਰਟਨਰਜ਼ ਦਵਿੰਦਰ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਾਈਮਸ ਪਾਰਟਨਰ ਸਮੀਰ ਜੈਨ ਸਮੇਤ ਮੁੱਖ ਬੁਲਾਰਿਆਂ ਵੱਲੋਂ ਪਰਿਵਾਰ ਅਧਾਰਤ ਵੈੱਲਫੇਅਰ ਡਿਲੀਵਰੀ ਸਿਸਟਮ ਦੇ ਨਿਰਮਾਣ ਬਾਰੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਭਾਰਤ ਵਿੱਚ ਵੈਨੀਫਿਟਸ ਡਿਲੀਵਰੀ ਦੀ ਸਥਿਤੀ ਅਤੇ ਵਿਸ਼ਵ ਭਰ ਵਿੱਚ ਸਭ ਤੋਂ ਵਧੀਆ ਅਭਿਆਸਾਂ ਸਬੰਧੀ ਮੁੱਖ ਉਪਾਵਾਂ ਬਾਰੇ ਵੀ ਚਾਨਣਾ ਪਾਇਆ।

ਸਮਾਪਤੀ ਮੌਕੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ ਨੇ ਦੱਸਿਆ ਕਿ ਹਰਿਆਣਾ ਅਤੇ ਕਰਨਾਟਕ ਨੇ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਨੂੰ ਵਿਕਸਤ ਕਰਨ ਵਿੱਚ ਮੱਲ੍ਹਾਂ ਮਾਰੀਆਂ ਹਨ ਅਤੇ ਦੂਜੇ ਸੂਬਿਆਂ ਲਈ ਸਮਾਂ ਆ ਗਿਆ ਹੈ ਕਿ ਉਹ ਦੂਜੇ ਸੂਬਿਆਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਚੁਣੌਤੀਆਂ ਅਤੇ ਚੰਗੇ ਅਭਿਆਸ ਬਾਰੇ ਵਿਚਾਰ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਤੋਂ ਨਾ ਸਿਰਫ਼ ਸੇਧ ਲੈਣ ਸਗੋਂ ਇਸ ਤਰ੍ਹਾਂ ਦੇ ਫਰਮ ਵੀ ਤਿਆਰ ਕਰਨ। ਵਰਕਸ਼ਾਪ ਦੌਰਾਨ ਮਿਸ਼ਨ ਡਾਇਰੈਕਟਰ, ਸਿਹਤ ਅਤੇ ਪਰਿਵਾਰ ਭਲਾਈ ਅਭਿਨਵ ਤ੍ਰਿਖਾ, ਡਿਪਟੀ ਡਾਇਰੈਕਟਰ ਜਨਰਲ ਯੂਆਈਡੀਏਆਈ ਭਾਵਨਾ ਗਰਗ, ਸਕੱਤਰ ਪ੍ਰਸੋਨਲ ਰਜਤ ਅਗਰਵਾਲ ਅਤੇ ਡਾਇਰੈਕਟਰ ਮੈਗਸੀਪਾ ਗਿਰਿਸ਼ ਦਿਆਲਨ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement