
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਅੰਮ੍ਰਿਤਸਰ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਕਟੜਾ ਬੱਗੀਆਂ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਭਰਾਵਾਂ ਦੀ ਨਸ਼ਿਆਂ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਭਰਾ ਨਸ਼ੇ ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਸੀ, ਜਿਸ ਦੀ ਤਬੀਅਤ ਵਿਗੜਨ 'ਤੇ ਉਸ ਨੂੰ ਗੁਰੂ ਨਾਨਕ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਆਪਣੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਛੋਟੇ ਭਰਾ ਨੇ ਵੀ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਤੋਂ ਬਾਅਦ ਉਸ ਦੀ ਵੀ ਮੌਤ ਹੋ ਗਈ।