ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਕੰਮ ਪੂਰਾ ਕਰਨ ਦੀ ਕੋਸ਼ਿਸ਼ : ਵਿਧਾਇਕ ਰਾਏ
Published : Oct 18, 2022, 12:28 am IST
Updated : Oct 18, 2022, 12:28 am IST
SHARE ARTICLE
image
image

ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਕੰਮ ਪੂਰਾ ਕਰਨ ਦੀ ਕੋਸ਼ਿਸ਼ : ਵਿਧਾਇਕ ਰਾਏ

ਸਰਹਿੰਦ, 17 ਅਕਤੂਬਰ (ਅਮਰਬੀਰ ਸਿੰਘ ਚੀਮਾ) : ਸ਼ਹੀਦੀ ਜੋੜ ਮੇਲ ਦੇ ਸਬੰਧ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਫ਼ਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਸੜਕ ਦਾ ਨਿਰੀਖਣ ਕੀਤਾ ਗਿਆ, ਜੋ ਵੀ ਕਮੀਆਂ ਪਾਈਆਂ ਗਈਆਂ ਉਸ ਦੇ ਲਈ ਨਗਰ ਕੌਂਸਲ ਸਰਹਿੰਦ ਦੇ ਅਧਿਕਾਰੀਆਂ ਨੂੰ  ਸੁਧਾਰ ਕਰਨ ਲਈ ਕਿਹਾ ਗਿਆ | 
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਮੌਕੇ ਦੇਸ਼ ਵਿਦੇਸ਼ ਤੋਂ ਸੰਗਤਾਂ ਇਸ ਧਰਤੀ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ | ਉਨ੍ਹਾਂ ਨੂੰ  ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਜਾਰੀ ਹਨ | 
ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਇੰਟਰਲੌਕਿੰਗ ਟਾਈਲਾਂ ਦਾ ਕੰਮ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ  ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ | 
ਉਨ੍ਹਾਂ ਕਿਹਾ ਕਿ ਇਸ ਏਰੀਆ ਦੇ ਵਿਚ ਸਟਰੀਟ ਲਾਈਟਾਂ ਦੀ ਕਾਫ਼ੀ ਸਮੱਸਿਆ ਹੈ ਉਸ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ | ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਸਫਾਈ ਦਾ ਪ੍ਰਬੰਧ ਵੀ ਪੂਰਾ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਗੁਰਸਤਿੰਦਰ ਸਿੰਘ ਜੱਲ੍ਹਾ, ਮਾਨਵ ਟਿਵਾਣਾ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ | ਲਾਈਟਾਂ ਦੀ ਅਗਰ ਕੋਈ ਸਮੱਸਿਆ ਪਾਈ ਜਾਂਦੀ ਹੈ ਤਾਂ ਉਸ ਨੂੰ  ਵੀ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ |     
    
Sirhind_3heema_17_1

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement