ਪ੍ਰਤਾਪ ਬਾਜਵਾ ਨੇ ਕੱਸਿਆ ਤੰਜ਼, ਕਿਹਾ- ਭਗਵੰਤ ਮਾਨ ਜੀ ਗੁਜਰਾਤ ਚੋਣਾਂ ਲਈ ਪੰਜਾਬ ਨੂੰ ਨਾ ਛੱਡੋ
Published : Oct 18, 2022, 7:20 pm IST
Updated : Oct 18, 2022, 7:20 pm IST
SHARE ARTICLE
Bhagwant Mann, Partap Bajwa
Bhagwant Mann, Partap Bajwa

ਸੂਬੇ ਦੇ ਲੋਕਾਂ ਨੂੰ ਉਦਾਸੀਨ ਅਫ਼ਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਹੈ - ਬਾਜਵਾ

ਚੰਡੀਗੜ੍ਹ - ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ 'ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ “ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ 'ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਹਨ।

ਪ੍ਰਤਾਪ ਬਾਜਵਾ ਨੇ ਕਿਹਾ ਅਜਿਹੇ ਹਾਲਾਤ 'ਚ ਲੋਕਾਂ ਕੋਲ ਸੀਨੀਅਰ ਅਫ਼ਸਰਾਂ ਸਮੇਤ ਸਰਕਾਰੀ ਕਰਮਚਾਰੀਆਂ ਤੋਂ ਬਿਨ੍ਹਾਂ ਕਿਸੇ ਸਹਾਇਤਾ ਦੇ ਆਪਣੇ ਰੋਜ਼ਾਨਾਂ ਦੇ ਕੰਮ ਕਰਵਾਉਣ ਲਈ ਇੰਤਜ਼ਾਰ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਉਹਨਾਂ ਨੇ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਪਰ ਸਰਕਾਰ ਦੇ ਅਮਲ 'ਚ ਅਰਵਿੰਦ ਕੇਜਰੀਵਾਲ ਦੇ ਕੰਮਾਂ ਲਈ ਤਰਜੀਹਾਂ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਜਰਾਤ ਚੋਣਾਂ ਲਈ ਛੱਡਣਾ ਉਨ੍ਹਾਂ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿਚ ਕੇਜਰੀਵਾਲ ਨਾਲ ਘੁੰਮ ਰਹੇ ਹਨ ਨਾ ਤਾਂ ਇਸ ਦੌਰਾਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਦੇ ਪੂਰੇ ਖੇਤਰ ਵਿਚ ਗੈਂਗਸਟਰਾਂ ਦੀਆਂ ਰਿਹਾਇਸ਼ਾਂ ਅਤੇ ਸੰਭਾਵਿਤ ਛੁਪਣਗਾਹਾਂ 'ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਕੀਤੀ ਜਾ ਰਹੀ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਾਲਮੇਲ ਦੀ ਅਣਹੋਂਦ ਕਾਰਨ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਨ 'ਚ ਅਸਫ਼ਲ ਸਿੱਧ ਹੋ ਰਹੀ ਹੈ । 

ਪ੍ਰਤਾਪ ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ 'ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨਾ ਚਾਹੁੰਦੇ ਹਨ ਅਤੇ ਸੂਬੇ 'ਚ ਕਾਨੂੰਨ ਵਿਵਸਥਾ ਦੀ ਵਿਗੜ ਚੁੱਕੀ ਸਥਿਤੀ 'ਚ ਕੁਝ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ਼ ਕਰਨ ਸਮੇਤ ਕੁੱਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਗੈਂਗਸਟਰਾਂ ਦਾ ਵੱਡਾ ਅੱਡਾ ਬਣ ਚੁੱਕੀਆਂ ਹਨ ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement