ਆਰਪੀਜੀ ਫਾਇਰ ਮਾਮਲਾ: ਮੁੱਖ ਮਾਸਟਰ ਮਾਈਂਡ ਨੂੰ 21 ਤਰੀਕ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ 
Published : Oct 18, 2022, 9:03 pm IST
Updated : Oct 18, 2022, 9:03 pm IST
SHARE ARTICLE
 RPG Fire case: Chief mastermind sent to police remand till 21st
RPG Fire case: Chief mastermind sent to police remand till 21st

ਅੱਜ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਫੇਰ ਦੁਬਾਰਾ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ

 

ਚੰਡੀਗੜ੍ਹ - ਬੀਤੇ ਦਿਨੀ ਮੁਹਾਲੀ ਵਿਖੇ ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਅਫ਼ਸਰ ਉੱਪਰ ਆਰਪੀਜੀ ਫਾਇਰ ਕੀਤਾ ਗਿਆ ਸੀ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੀਤੇ ਦਿਨੀਂ ਇੱਕ 14 ਸਾਲਾ ਨਾਬਾਲਗ ਨੂੰ ਵੀ ਇਸੇ ਲੜੀ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਪੁੱਛਗਿੱਛ ਦੌਰਾਨ ਉਸ ਨੇ ਪੰਜਾਬ ਪੁਲਿਸ ਨੂੰ ਇੱਕ ਇਨਪੁੱਟ ਦਿੱਤੀ ਸੀ, ਜਿਸ ਦੇ ਅਧਾਰ 'ਤੇ ਪੰਜਾਬ ਪੁਲਿਸ ਦੀ ਏਟੀਐਸ ਟੀਮ ਅਤੇ ਮਹਾਰਾਸ਼ਟਰ ਏਟੀਐਸ ਵੱਲੋਂ ਇਕ ਜੁਆਇੰਟ ਅਪ੍ਰੇਸ਼ਨ ਕਰ ਚੜ੍ਹਤ ਸਿੰਘ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ।

ਆਰਪੀਜੀ ਫਾਇਰ ਮਾਮਲੇ ਵਿਚ ਚੜਤ ਸਿੰਘ ਇਸ ਘਟਨਾ ਦਾ ਮੁੱਖ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ। ਜੋਗੀ ਲਖਬੀਰ ਸਿੰਘ ਲੰਡਾ ਅਤੇ ਹਰਿੰਦਰਪਾਲ ਸਿੰਘ ਰਿੰਦਾਂ ਦਾ ਮੁੱਖ ਸੂਤਰਧਾਰ ਹੈ ਉਸ ਨੂੰ ਗ੍ਰਿਫ਼ਤਾਰ ਕਰ ਕੇ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ। ਅੱਜ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਫੇਰ ਦੁਬਾਰਾ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ 21 ਤਰੀਕ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement