ਰਾਜਪਾਲ ਭਾਜਪਾ ਦੇ ਇਸ਼ਾਰੇ 'ਤੇ ਜਾਣਬੁੱਝ ਦੇ ਰਹੇ ਹਨ ਸਰਕਾਰ ਦੇ ਕੰਮ 'ਚ ਦਖਲ- ਕੰਗ
Published : Oct 18, 2022, 7:34 pm IST
Updated : Oct 18, 2022, 7:34 pm IST
SHARE ARTICLE
Malvinder Singh Kang
Malvinder Singh Kang

'ਭਾਜਪਾ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ ਰਾਜਪਾਲ, ਤੁਰੰਤ ਹੋਣ ਬਰਖਾਸਤ'

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਵਿਵਾਦ 'ਤੇ ਰਾਜਪਾਲ ਦੇ ਫੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰਾਜਪਾਲ ਦਾ ਹੁਕਮ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਮੰਗਲਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਐਗਰੀਕਲਚਰ ਐਕਟ 1970 ਦੀ ਧਾਰਾ 15ਏ ਅਨੁਸਾਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਦਾ ਅਧਿਕਾਰ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਹੈ ਨਾ ਕਿ ਰਾਜਪਾਲ ਕੋਲ। ਪ੍ਰਬੰਧਕੀ ਬੋਰਡ ਨੂੰ ਵੀਸੀ ਨਿਯੁਕਤ ਕਰਨ ਲਈ ਚਾਂਸਲਰ (ਗਵਰਨਰ) ਤੋਂ ਕਿਸੇ ਇਜਾਜ਼ਤ ਦੀ ਲੋੜ ਨਹੀਂ ਹੈ। ਰਾਜਪਾਲ ਪੀਏਯੂ ਦੇ ਵੀਸੀ ਨੂੰ ਨਾ ਤਾਂ ਨਿਯੁਕਤ ਕਰ ਸਕਦੇ ਹਨ ਅਤੇ ਨਾ ਹੀ ਹਟਾ ਸਕਦੇ ਹਨ।

ਕੰਗ ਨੇ ਕਿਹਾ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਦੇ ਹੋਏ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ 'ਚ ਜਾਣਬੁੱਝ ਕੇ ਦਖਲਅੰਦਾਜ਼ੀ ਕਰ ਰਹੇ ਹਨ | ਰਾਜਪਾਲ ‘ਆਪ’ ਸਰਕਾਰ ਨੂੰ ਬਦਨਾਮ ਕਰਨ ਦੇ ਮਕਸਦ ਨਾਲ ਅਜਿਹਾ ਕਰ ਰਹੇ ਹਨ। ਕੰਗ ਨੇ ਰਾਜਪਾਲ ਨੂੰ ਕਿਹਾ ਕਿ ਜੇਕਰ ਉਹ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਭਾਜਪਾ ਵਿੱਚ ਸ਼ਾਮਲ ਹੋ ਕੇ ਚੋਣ ਲੜਨ। ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਨੂੰ ਠੇਸ ਨਾ ਪਹੁੰਚਾਈ ਜਾਵੇ। ਕੰਗ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਭਾਜਪਾ ਦੇ ਸਿਆਸੀ ਏਜੰਟ ਵਜੋਂ ਕੰਮ ਕਰ ਰਹੇ ਹਨ, ਇਸ ਲਈ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।

ਕੰਗ ਨੇ ਕਾਂਗਰਸ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਕੀ ਕਾਂਗਰਸ ਰਾਜਪਾਲ ਦੇ ਇਸ ਫੈਸਲੇ ਦਾ ਸਮਰਥਨ ਕਰਦੀ ਹੈ? ਕੀ ਇਸ ਵਾਰ ਵੀ ਕਾਂਗਰਸੀ ਆਗੂ ਭਾਜਪਾ ਦੀ ਬੀ-ਟੀਮ ਵਾਂਗ ਉਨ੍ਹਾਂ ਦੀ ਹੀ ਭਾਸ਼ਾ ਬੋਲਣਗੇ? ਜੇਕਰ ਨਹੀਂ ਤਾਂ ਪੰਜਾਬ ਕਾਂਗਰਸ ਨੂੰ ਇਸ ਮਾਮਲੇ 'ਤੇ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement