ਵਿਧਾਇਕ ਕਸ਼ਮੀਰ ਸੋਹਲ ਨਾਲ ਦੁਰਵਿਹਾਰ ਦਾ ਮਾਮਲਾ: SSP ਗੁਰਮੀਤ ਸਿੰਘ ਚੌਹਾਨ ਸਣੇ 3 ਪੁਲਿਸ ਅਧਿਕਾਰੀਆਂ ਨੇ ਖੇਦ ਪ੍ਰਗਟਾਇਆ
Published : Oct 18, 2023, 5:25 pm IST
Updated : Oct 18, 2023, 5:25 pm IST
SHARE ARTICLE
File Photos
File Photos

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਹੋਏ ਪੇਸ਼

 

ਤਰਨਤਾਰਨ:  ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਨਾਲ ਬਦਸਲੂਕੀ ਦੇ ਮਾਮਲੇ ਵਿਚ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ, ਡੀ.ਐਸ.ਪੀ. ਜਸਪਾਲ ਸਿੰਘ ਢਿੱਲੋਂ ਅਤੇ ਐਸ.ਐਚ.ਓ. ਗੁਰਚਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਖੇਦ ਪ੍ਰਗਟਾਇਆ ਹੈ। ਤਿੰਨਾਂ ਪੁਲਿਸ ਅਧਿਕਾਰੀਆਂ ਨੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਨਾਲ ਮਿਲ ਕੇ ਗੱਲਬਾਤ ਕਰਨ ਦਾ ਵੀ ਭਰੋਸਾ ਦਿਤਾ ਹੈ।

ਇਹ ਵੀ ਪੜ੍ਹੋ: ਝੂਠੀ ਅਣਖ ਖ਼ਾਤਰ ਧੀ ਦੀ ਹਤਿਆ ਕਰਨ ਵਾਲਾ ਪਿਓ 13 ਸਾਲਾਂ ਬਾਅਦ ਗ੍ਰਿਫ਼ਤਾਰ

ਵਿਸ਼ੇਸ਼ ਅਧਿਕਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ ਨੇ 3 ਪੁਲਿਸ ਅਧਿਕਾਰੀਆਂ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਕ ਹਫ਼ਤੇ ਅੰਦਰ ਵਿਧਾਇਕ ਨਾਲ ਗੱਲਬਾਤ ਕਰ ਕੇ ਮਸਲਾ ਹੱਲ ਕਰਨ | ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦਿਤੀ ਸ਼ਿਕਾਇਤ ਵਿਚ ਪੁਲਿਸ ਅਧਿਕਾਰੀਆਂ ’ਤੇ ਦੁਰਵਿਵਹਾਰ ਦੇ ਇਲਜ਼ਾਮ ਲਾਏ ਸਨ।
ਇਹ ਮਾਮਲਾ 31 ਜੁਲਾਈ 2023 ਦਾ ਹੈ। ਵਿਧਾਇਕ ਡਾ. ਸੋਹਲ ਦਾ ਇਲਜ਼ਾਮ ਸੀ ਕਿ ਉਨ੍ਹਾਂ ਨੇ ਵਿਧਾਨ ਸਭਾ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਡੀ.ਐਸ.ਪੀ., ਤਿੰਨ ਥਾਣਿਆਂ ਦੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਦੀ ਮੀਟਿੰਗ ਬੁਲਾਈ ਸੀ। ਮੀਟਿੰਗ ਵਿਚ ਵਿਧਾਨ ਸਭਾ ਹਲਕੇ ਦੇ ਇਕ ਵਲੰਟੀਅਰ ਨੇ ਪੁਲਿਸ ’ਤੇ ਪੱਖਪਾਤ ਕਰਨ ਅਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਏ।

ਇਹ ਵੀ ਪੜ੍ਹੋ: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਲਫ਼ ਲੈਣ ਵਾਸਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਚ ਜੁੜੀ ਭਾਰੀ ਭੀੜ

ਡਾ. ਕਸ਼ਮੀਰ ਸਿੰਘ ਅਨੁਸਾਰ ਜਦੋਂ ਉਨ੍ਹਾਂ ਨੇ ਡੀ.ਐਸ.ਪੀ. ਅਤੇ ਐਸ.ਐਚ.ਓ. ਨੂੰ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਕਿਹਾ ਤਾਂ ਡੀ.ਐਸ.ਪੀ. ਅਤੇ ਐਸ.ਐਚ.ਓ. ਨੇ ਉਨ੍ਹਾਂ ਦੇ ਸਾਹਮਣੇ ਹੀ ਪੀੜਤਾ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿਤੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਦੇ ਇਸ ਵਤੀਰੇ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਤੁਸੀਂ ਅਪਣੇ ਦਫ਼ਤਰ ਵਿਚ ਪੀੜਤ ਨਾਲ ਦੁਰਵਿਵਹਾਰ ਕਰ ਰਹੇ ਹੋ ਤੇ ਬਾਹਰ ਦੇ ਲੋਕਾਂ ਨਾਲ ਕਿਵੇਂ ਵਿਵਹਾਰ ਕਰੋਗੇ? ਇਸ ਤੋਂ ਬਾਅਦ ਡੀ.ਐਸ.ਪੀ. ਨੇ ਇਸ ਡਿਵੀਜ਼ਨ ਵਿਚ ਕੰਮ ਕਰਨ ਤੋਂ ਇਨਕਾਰ ਕਰ ਦਿਤਾ।

ਇਹ ਵੀ ਪੜ੍ਹੋ: ਕੇਂਦਰੀ ਕੈਬਨਿਟ ਨੇ ਹਾੜੀ ਦੀਆਂ 6 ਫਸਲਾਂ ਲਈ MSP ਵਾਧੇ ਨੂੰ ਦਿਤੀ ਮਨਜ਼ੂਰੀ

ਡਾ. ਸੋਹਲ ਨੇ ਦਸਿਆ ਕਿ ਉਨ੍ਹਾਂ ਤੁਰੰਤ ਐਸ.ਐਸ.ਪੀ. ਨੂੰ ਫ਼ੋਨ ਕੀਤਾ। ਉਸ ਨੇ ਅੰਮ੍ਰਿਤਸਰ ਵਿਚ ਹੋਣ ਦੀ ਗੱਲ ਕਹਿ ਕੇ ਫੋਨ ਕੱਟ ਦਿਤਾ। ਜਦੋਂ ਮੈਂ ਅਗਲੀ ਸਵੇਰ ਦੁਬਾਰਾ ਫ਼ੋਨ ਕੀਤਾ ਤਾਂ ਐਸ.ਐਸ.ਪੀ. ਨੇ ਕਿਹਾ ਕਿ ਉਹ ਰੁੱਝੇ ਹੋਏ ਹਨ। ਵਿਧਾਇਕ ਮੁਤਾਬਕ ਆਖ਼ਰ ਐਸ.ਐਸ.ਪੀ. ਨੇ ਕਿਹਾ ਕਿ ਉਹ ਅਪਣੇ ਅਫ਼ਸਰਾਂ ਦੀ ਗਰੇਡਿੰਗ ਵਿਧਾਇਕ ਤੋਂ ਨਹੀਂ ਕਰਵਾਉਣਾ ਚਾਹੁੰਦੇ। ਇਸ ਤੋਂ ਬਾਅਦ ਡਾ. ਸੋਹਲ ਨੇ ਪੁਲਿਸ ਦੇ ਇਸ ਰਵੱਈਏ ਅਤੇ ਨੈਤਿਕਤਾ ਦੀ ਉਲੰਘਣਾ ਦੀ ਸ਼ਿਕਾਇਤ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਕੀਤੀ। ਕਮੇਟੀ ਨੇ ਕੱਲ੍ਹ ਤਿੰਨੋਂ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਸੀ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement