ਖ਼ਬਰਾਂ |

ਤਾਜ਼ਾ |

AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ

By : GAGANDEEP

Published : Oct 18, 2023, 3:13 pm IST
Updated : Oct 18, 2023, 3:13 pm IST
SHARE ARTICLE
photo
photo

ਗਿਰੋਹ ਦੇ ਮੈਂਬਰਾਂ ਨੂੰ ਲੁਕਣ ਦੀ ਥਾਂ ਮੁਹੱਈਆ ਕਰਵਾਉਂਦਾ ਸੀ ਥਾਂ

 

ਮੁਹਾਲੀ : ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਖਰੜ ਲਾਂਡਰਾ ਰੋਡ, ਮੁਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਚਾਰ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕੀ ਸਿੱਖ ਮੇਅਰ ਰਵੀ ਭੱਲਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ। ਉਸ ਨੇ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਖਰੜ ਲਾਂਡਰਾ ਰੋਡ ’ਤੇ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ। ਪੁਲਿਸ ਨੇ ਮੁਲਜ਼ਮ ਨੂੰ ਤੜਕੇ 3 ਵਜੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਬਾਹਰ ਕੱਢ ਕੇ ਰੁਜ਼ਗਾਰ ਦੇਵਾਂਗੇ ਤੇ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ-CM ਭਗਵੰਤ ਮਾਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement