ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਪ੍ਰੇਸ਼ਨ ਪਵਨ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
Published : Oct 18, 2023, 6:47 pm IST
Updated : Oct 18, 2023, 6:47 pm IST
SHARE ARTICLE
Family members of Operation Pawan martyrs honored by Minister Chetan Singh Jauramajra
Family members of Operation Pawan martyrs honored by Minister Chetan Singh Jauramajra

ਕਿਹਾ, ਸਾਡੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਥਿਆਰਬੰਦ ਬਲਾਂ ਦੀਆਂ ਮਹਾਨ ਕੁਰਬਾਨੀਆਂ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ

 

ਚੰਡੀਗੜ੍ਹ: ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ/ਆਸ਼ਰਿਤਾਂ ਨੂੰ ਸਨਮਾਨਿਤ ਕਰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

Family members of Operation Pawan martyrs honored by Minister Chetan Singh JauramajraFamily members of Operation Pawan martyrs honored by Minister Chetan Singh Jauramajra

ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਲੁਧਿਆਣਾ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਹਥਿਆਰਬੰਦ ਸੈਨਾਵਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਲੋਂ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸਭ ਤੋਂ ਅੱਗੇ ਰਹਿਣ ਦੀ ਸ਼ਾਨਦਾਰ ਪਰੰਪਰਾ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਕਿ ਦੇਸ਼ ਆਪਣੇ ਨਾਇਕਾਂ ਦਾ ਉਨ੍ਹਾਂ ਦੀਆਂ ਲਾਸਾਨੀ ਸੇਵਾਵਾਂ ਅਤੇ ਮਾਤ ਭੂਮੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਲਈ ਹਮੇਸ਼ਾ ਰਿਣੀ ਰਹੇਗਾ। ਭਾਰਤੀ ਫੌਜ ਦੀ ਪੇਸ਼ੇਵਰ ਪਹੁੰਚ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਰਾਸ਼ਟਰ ਨਿਰਮਾਣ ਵਿੱਚ ਰੱਖਿਆ ਬਲਾਂ ਦੇ ਅਮੁੱਲ ਯੋਗਦਾਨ ਨੂੰ ਸਰਾਹਿਆ।

Family members of Operation Pawan martyrs honored by Minister Chetan Singh JauramajraFamily members of Operation Pawan martyrs honored by Minister Chetan Singh Jauramajra

ਕੈਬਨਿਟ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਵਾਲਾ ਹਰ ਸੈਨਿਕ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਕਰਨ ਦਾ ਦ੍ਰਿੜ੍ਹ ਇਰਾਦਾ ਰੱਖਦਾ ਹੈ। ਇਸ ਲਈ ਸੰਕਟ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣਾ ਸਾਡਾ ਵੀ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ 36 ਸਾਲ ਪਹਿਲਾਂ ਚੱਲੇ ਆਪ੍ਰੇਸ਼ਨ ਪਵਨ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਇਸ ਆਪ੍ਰੇਸ਼ਨ ਵਿੱਚ ਸੂਬੇ ਦੇ 115 ਜਵਾਨਾਂ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।

Family members of Operation Pawan martyrs honored by Minister Chetan Singh JauramajraFamily members of Operation Pawan martyrs honored by Minister Chetan Singh Jauramajra

ਕੇਂਦਰ ਸਰਕਾਰ ਨੂੰ ਅਗਨੀਵੀਰ ਵਰਗੀਆਂ ਮਾਰੂ ਸਕੀਮਾਂ ਬਣਾਉਣ ਤੋਂ ਰੋਕਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਨੇ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਪਾ ਦਿੱਤਾ ਹੈ, ਜੋ ਚਾਰ ਸਾਲ ਫੌਜ ਵਿੱਚ ਅਗਨੀਵੀਰ ਵਜੋਂ ਬਿਤਾਉਣ ਤੋਂ ਬਾਅਦ ਧੁੰਦਲੇ ਭਵਿੱਖ ਦੇ ਮੱਦੇਨਜ਼ਰ ਬੇਵੱਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਨੌਜਵਾਨਾਂ ਦਾ ਮਨੋਬਲ ਤੋੜਦੀਆਂ ਹਨ ਅਤੇ ਉਹ ਫੌਜ ਵਿੱਚ ਭਰਤੀ ਹੋਣ ਤੋਂ ਗੁਰੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਹੀ ਸ਼ਹੀਦ ਅਗਨੀਵੀਰ ਦੇ ਦੁਖੀ ਪਰਿਵਾਰ ਨਾਲ ਖੜ੍ਹੇ ਹਨ ਅਤੇ ਪਰਿਵਾਰ ਨੂੰ ਲੋੜੀਂਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਦਿਲੀ ਹਮਦਰਦੀ ਪ੍ਰਗਟ ਕਰਨ ਲਈ ਅੱਗੇ ਆਏ।

Family members of Operation Pawan martyrs honored by Minister Chetan Singh JauramajraFamily members of Operation Pawan martyrs honored by Minister Chetan Singh Jauramajra

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜੰਗੀ ਅਜਾਇਬ ਘਰ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗੀ ਹਾਲਾਤ ਦੌਰਾਨ ਸਾਡੇ ਸੈਨਿਕਾਂ ਦੀ ਬਹਾਦਰੀ ਅਤੇ ਜੰਗਜੂ ਕਲਾ ਦੀ ਪੇਸ਼ਕਾਰੀ ਦੇਖੀ। ਇਸ ਮੌਕੇ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਕਮਾਂਡਰ ਬੀ.ਐਸ. ਵਿਰਕ, ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਮਾਂਗਟ, ਵਿੰਗ ਕਮਾਂਡਰ (ਸੇਵਾਮੁਕਤ) ਮਹਿੰਦਰ ਸਿੰਘ ਰੰਧਾਵਾ ਅਤੇ ਡੀ.ਐਸ. ਸਰਵਾਰਾ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement