ਪੰਜਾਬ ਪੁਲਿਸ ਦੀ ਏਜੀਟੀਐਫ ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਕਾਰਕੁਨ ਗ੍ਰਿਫਤਾਰ ; 4 ਪਿਸਤੌਲ ਬਰਾਮਦ
Published : Oct 18, 2023, 6:39 pm IST
Updated : Oct 18, 2023, 6:39 pm IST
SHARE ARTICLE
Member of Lawrence Bishnoi-Goldy Brar gang arrested
Member of Lawrence Bishnoi-Goldy Brar gang arrested

ਸਚਿਨ ਬੱਚੀ ਦਾ ਹੈ ਆਪਰਾਧਿਕ ਪਿਛੋਕੜ, ਪੰਜਾਬ ਪੁਲਿਸ ਨੂੰ ਸੀ ਲੋੜੀਂਦਾ: ਏ.ਆਈ.ਜੀ. ਸੰਦੀਪ ਗੋਇਲ


 ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ  ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਕਾਰਵਾਈ  ਕਰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖਰੜ ਤੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ  ਗੈਂਗ ਦੇ ਕਾਰਕੁਨ ਨੂੰ ਗਿਰਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿਚ ਵੱਡੀ ਸਫਲਤਾ ਦਰਜ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਹਿਸਾਰ ਦੇ ਮਾਂਗਲੀ ਵਾਸੀ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ।  ਪੁਲਿਸ ਟੀਮ ਨੇ ਉਸ ਦੇ ਕਬਜ਼ੇ ’ਚੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

 ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ  ਸੂਚਨਾਵਾਂ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਲਾਂਡਰਾਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਗੇਟ ਨੇੜਿਓਂ ਸਚਿਨ ਬਚੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਮੁਲਜ਼ਮ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਹਾਇਤਾ ਅਤੇ ਛੁਪਣਗਾਹਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਸਨਸਨੀਖੇਜ਼ ਅਪਰਾਧਾਂ ਨੂੂੰ ਅੰਜਾਮ ਦੇਣ ਲਈ ਸਾਜ਼ਿਸ਼ ਰਚ ਰਹੇ ਸਨ।

ਹੋਰ  ਵੇਰਵੇ ਸਾਂਝੇ ਕਰਦਿਆਂ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਸਚਿਨ ਬਚੀ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮੋਡਿਊਲ ਨਾਲ ਸਬੰਧਤ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 13 ਮਿਤੀ 17/10/23 ਦਰਜ  ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement