ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ
Published : Oct 18, 2023, 7:32 pm IST
Updated : Oct 18, 2023, 7:32 pm IST
SHARE ARTICLE
PUNJAB TO EMERGE AS FRONT RANKING STATE IN ARENA OF SPORTS- SAYS CM
PUNJAB TO EMERGE AS FRONT RANKING STATE IN ARENA OF SPORTS- SAYS CM

ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ

 

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਿਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ।

PUNJAB TO EMERGE AS FRONT RANKING STATE IN ARENA OF SPORTS- SAYS CMPUNJAB TO EMERGE AS FRONT RANKING STATE IN ARENA OF SPORTS- SAYS CM

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸਿ਼ਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ।

PUNJAB TO EMERGE AS FRONT RANKING STATE IN ARENA OF SPORTS- SAYS CM
PUNJAB TO EMERGE AS FRONT RANKING STATE IN ARENA OF SPORTS- SAYS CM

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸਿ਼ਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ।  

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ।

PUNJAB TO EMERGE AS FRONT RANKING STATE IN ARENA OF SPORTS- SAYS CMPUNJAB TO EMERGE AS FRONT RANKING STATE IN ARENA OF SPORTS- SAYS CM

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement