
ਰਾਸ਼ਟਰਪਤੀ ਦੀ ਸਹਿਮਤੀ ਮਗਰੋਂ ਸਾਰਿਆਂ ਨੂੰ ਜਲਦ ਕੀਤਾ ਜਾ ਸਕਦਾ ਹੈ ਵਧੀਕ ਜੱਜ ਨਿਯੁਕਤ
ਚੰਡੀਗੜ੍ਹ: ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ 5 ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਹੈ। ਸੁਪਰੀਮ ਕੋਰਟ ਨੇ ਬੀਤੇ ਦਿਨੀ ਪੰਜ ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ EV ਨੀਤੀ ਤਹਿਤ ਕੈਪਿੰਗ ਰਹੇਗੀ ਜਾਰੀ, 1600 ਵਾਧੂ ਦੋਪਹੀਆ ਵਾਹਨ ਵੇਚਣ 'ਤੇ ਬਣੀ ਸਹਿਮਤੀ
ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ ਵਾਲੇ ਕਾਲੇਜੀਅਮ ਨੇ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ।
ਇਹ ਵੀ ਪੜ੍ਹੋ: ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਇਜ਼ਰਾਈਲ ਦਾ ਹਵਾਈ ਹਮਲਾ!
ਦੱਸ ਦੇਈਏ ਕਿ 21 ਅਪ੍ਰੈਲ 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਆਪਣੇ ਦੋ ਸਭ ਤੋਂ ਸੀਨੀਅਰ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਪਰੋਕਤ ਵਕੀਲਾਂ ਨੂੰ ਉਸ ਹਾਈ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ।