ਪੰਜਾਬ ਸਰਕਾਰ ਦੀ ਪਹਿਲਕਦਮੀ ਤੋਂ ਬਾਗ਼ੋ-ਬਾਗ਼ ਨੌਜਵਾਨਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਸਰਾਪ ਦੀ ਜੜ੍ਹ ਵੱਢਣ ਦਾ ਲਿਆ ਅਹਿਦ
Published : Oct 18, 2023, 7:26 pm IST
Updated : Oct 18, 2023, 7:26 pm IST
SHARE ARTICLE
Youth Gathering at Sri Darbar Sahib
Youth Gathering at Sri Darbar Sahib

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਦੀ ਇਸ ਨਿਵੇਕਲੀ ਪਹਿਲ ਦੀ ਕੀਤੀ ਸ਼ਲਾਘਾ

 

ਅੰਮ੍ਰਿਤਸਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ: ਅਰਦਾਸ, ਪ੍ਰਣ ਤੇ ਖੇਡਾਂ’ ਸ਼ੁਰੂ ਕਰਨ ਦੀ ਸ਼ਲਾਘਾ ਕਰਦਿਆਂ ਇਸ ਮੁਹਿੰਮ ਵਿੱਚ ਸ਼ਾਮਲ ਨੌਜਵਾਨਾਂ ਨੇ ਪੰਜਾਬ ਵਿੱਚੋਂ ਇਸ ਅਲਾਮਤ ਦੀ ਜੜ੍ਹ ਵੱਢਣ ਦਾ ਪ੍ਰਣ ਲਿਆ।

ਪੰਜਾਬ ਸਰਕਾਰ ਦੀਆਂ ਇਨ੍ਹਾਂ ਨਸ਼ਾ ਵਿਰੋਧੀ ਕੋਸ਼ਿਸ਼ਾਂ ਲਈ ਇਸ ਮੁਹਿੰਮ ਵਿੱਚ ਸ਼ਾਮਲ ਹੋਏ 35 ਹਜ਼ਾਰ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਦੂਰਅੰਦੇਸ਼ ਅਗਵਾਈ ਅਤੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਆਪਣੇ ਵਿਚਾਰ ਸਾਂਝੇ ਕਰਦਿਆਂ ਸਰਕਾਰੀ ਸੀਨੀਅਰ ਹਾਈ ਸਮਾਰਟ ਸਕੂਲ, ਪੁਤਲੀਘਰ ਦੀ ਵਿਦਿਆਰਥਣ ਸ਼ਰਧਾ ਮਿਸ਼ਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਇੱਥੇ ਗਾਂਧੀ ਮੈਦਾਨ ਵਿੱਚ ਇਸ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦਾ ਮੌਕਾ ਮਿਲਣਾ ਉਸ ਲਈ ਵੱਡੇ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ।

ਇਕ ਹੋਰ ਵਿਦਿਆਰਥੀ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਇਸ ਮੁਹਿੰਮ ਦਾ ਹਿੱਸਾ ਬਣ ਕੇ ਉਸ ਨੂੰ ਬੇਹੱਦ ਖ਼ੁਸ਼ੀ ਹੋਈ ਹੈ। ਉਸ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਹੈ। ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਨਵਦੀਪ ਕੌਰ ਨੇ ਕਿਹਾ ਕਿ ਇਹ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਲਈ ਇਤਿਹਾਸਕ ਪਲ ਹੈ। ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਹੈ।

ਸਿਮਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਗਾਂਧੀ ਮੈਦਾਨ ਵਿੱਚ ਕ੍ਰਿਕਟ ਮੈਚ ਕਰਵਾਇਆ ਹੈ। ਉਸ ਨੇ ਕਿਹਾ ਕਿ ਨੌਜਵਾਨਾਂ ਨੇ ਪੰਜਾਬ ਨੂੰ ਮੁੜ ਰੰਗਲਾ ਸੂਬਾ ਬਣਾਉਣ ਲਈ ਅੱਜ ਹੱਥ ਮਿਲਾਇਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪ੍ਰਣ ਲਿਆ। ਇਸੇ ਤਰ੍ਹਾਂ ਵਿਦਿਆਰਥੀ ਅਜੈਪਾਲ ਸਿੰਘ ਨੇ ਕਿਹਾ ਕਿ ਇਹ ਪੰਜਾਬ ਲਈ ਵਿਸ਼ੇਸ਼ ਦਿਨ ਹੈ ਅਤੇ ਉਹ ਪਹਿਲੀ ਵਾਰ ਇਸ ਸਟੇਡੀਅਮ ਵਿੱਚ ਆਇਆ ਹੈ। ਉਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਵਧੀਆ ਪ੍ਰੋਗਰਾਮ ਉਲੀਕਿਆ ਹੈ ਅਤੇ ਉਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਵੀ ਯੋਗਦਾਨ ਪਾਏਗਾ।

ਇਸ ਦੌਰਾਨ ਮਨਜੋਤ ਸਿੰਘ ਨੇ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਰੱਕੀ ਕਰ ਰਿਹਾ ਹੈ ਅਤੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦੇਖੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਵਚਨਬੱਧ ਹਨ। ਵਿਦਿਆਰਥੀ ਗੁਰਨੂਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਧੀਆ ਮੁਹਿੰਮ ਉਲੀਕੀ ਗਈ ਹੈ। ਇਸ ਵਿੱਚ ਸਾਰੇ ਨੌਜਵਾਨ ਪੰਜਾਬ ਸਰਕਾਰ ਨਾਲ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement