Punjab News: ਮੁਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਵਿਰੁਧ ਧੋਖਾਧੜੀ ਦਾ ਕੇਸ ਦਰਜ
Published : Oct 18, 2024, 9:43 am IST
Updated : Oct 18, 2024, 9:43 am IST
SHARE ARTICLE
A case of fraud has been registered against DSP Gursher Singh Sandhu of Mohali
A case of fraud has been registered against DSP Gursher Singh Sandhu of Mohali

Punjab News: ਵਿਵਾਦਤ ਜ਼ਮੀਨਾਂ ਸਸਤੇ ਭਾਅ 'ਤੇ ਖ਼ਰੀਦਣ ਅਤੇ ਫਿਰ ਮਹਿੰਗੇ ਭਾਅ ’ਤੇ ਵੇਚਣ ਦੇ ਲੱਗੇ ਆਰੋਪ

 

Punjab News: ਮੁਹਾਲੀ ਪੁਲਿਸ ਦੇ ਐਨਕਾਊਂਟਰ ਸਪੈਸ਼ਲਿਸਟ ਮੰਨੇ ਜਾਂਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਵਿਰੁਧ ਧੋਖਾਧੜੀ ਤੇ ਜਾਅਲਸਾਜ਼ੀ ਦੀ ਐਫ਼ਆਈਆਰ ਦਰਜ ਕੀਤੀ ਗਈ ਹੈ। ਡੀਐਸਪੀ ਵਿਰੁਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਭ੍ਰਿਸ਼ਟਾਚਾਰ ਐਕਟ ਦਾ ਕੇਸ ਵੀ ਦਰਜ ਕੀਤਾ ਗਿਆ ਹੈ। 

ਜਾਣਕਾਰੀ ਅਨੁਸਾਰ ਡੀਐਸਪੀ ਗੁਰਸ਼ੇਰ ’ਤੇ ਵਿਵਾਦਤ ਜ਼ਮੀਨਾਂ ਸਸਤੇ ਭਾਅ ’ਤੇ ਖ਼੍ਰੀਦਣ ਅਤੇ ਫਿਰ ਮਹਿੰਗੇ ਭਾਅ ’ਤੇ ਵੇਚਣ ਅਤੇ ਅਪਣੇ ਹੀ ਜਾਣਕਾਰਾਂ ਰਾਹੀਂ ਝੂਠੀਆਂ ਸ਼ਿਕਾਇਤਾਂ ਦੇ ਕੇ ਲੋਕਾਂ ਤੋਂ ਨਾਜਾਇਜ਼ ਪੈਸੇ ਵਸੂਲਣ ਦਾ ਵੀ ਦੋਸ਼ ਹੈ। ਇਸ ਮਾਮਲੇ ਵਿਚ ਸੱਭ ਤੋਂ ਵੱਡੀ ਗੱਲ ਇਹ ਹੈ ਕਿ ਜਿਸ ਵਿਅਕਤੀ ਤੋਂ ਡੀਐਸਪੀ ਨੇ ਵੱਖ-ਵੱਖ ਲੋਕਾਂ ਵਿਰੁਧ ਕਥਿਤ ਤੌਰ ’ਤੇ ਝੂਠੀਆਂ ਸ਼ਿਕਾਇਤਾਂ ਕਰ ਕੇ ਉਨ੍ਹਾਂ ਤੋਂ ਨਾਜਾਇਜ਼ ਵਸੂਲੀ ਕੀਤੀ ਸੀ, ਉਸੇ ਵਿਅਕਤੀ ਨੇ ਡੀਐਸਪੀ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਾਇਰ ਕੀਤੀ ਸੀ।

ਜਿਸ ਤੋਂ ਬਾਅਦ ਇਸ ਪੂਰੇ ਗਊ ਕਾਰੋਬਾਰ ਦਾ ਪਰਦਾਫ਼ਾਸ਼ ਹੋਇਆ ਸੀ। ਸ਼ਿਕਾਇਤਕਰਤਾ ਬਲਜਿੰਦਰ ਸਿੰਘ ਉਰਫ਼ ਟਾਹਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨਾਲ ਬਹੁਤ ਚੰਗੇ ਸਬੰਧ ਸਨ। ਡੀਐਸਪੀ ਦੀਆਂ ਹਦਾਇਤਾਂ ’ਤੇ ਹੀ ਉਸ ਨੇ ਵੱਖ-ਵੱਖ ਵਿਅਕਤੀਆਂ ਵਿਰੁਧ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ।

ਬਾਅਦ ਵਿਚ ਉਨ੍ਹਾਂ ਕੇਸਾਂ ਦੀ ਜਾਂਚ ਡੀਐਸਪੀ ਸੰਧੂ ਨੂੰ ਵੀ ਸੌਂਪੀ ਗਈ ਅਤੇ ਉਨ੍ਹਾਂ ਕੇਸਾਂ ਦੇ ਨਿਪਟਾਰੇ ਦੇ ਬਦਲੇ ਡੀਐਸਪੀ ਨੇ ਵਖੋ-ਵਖਰੀਆਂ ਧਿਰਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ। ਇਥੇ ਵਰਨਣਯੋਗ ਹੈ ਕਿ ਬਲਜਿੰਦਰ ਸਿੰਘ ਉਰਫ਼ ਟਾਹਲਾ ਨੇ ਡੀਐਸਪੀ ਵਿਰੁਧ ਹਾਈ ਕੋਰਟ ਵਿਚ ਸ਼ਿਕਾਇਤ ਦਾਇਰ ਕੀਤੀ ਸੀ ਕਿ ਡੀਐਸਪੀ ਤੋਂ ਉਸ ਦੀ ਜਾਨ ਅਤੇ ਮਾਲ ਨੂੰ ਖ਼ਤਰਾ ਹੈ।

ਜਿਸ ਤੋਂ ਬਾਅਦ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਡੀਜੀਪੀ ਪੰਜਾਬ ਨੂੰ ਮਾਮਲੇ ਦੀ ਜਾਂਚ ਕਰਵਾ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਡੀਜੀਪੀ ਦੇ ਹੁਕਮਾਂ ’ਤੇ ਡੀਆਈਜੀ ਰੋਪੜ ਰੇਂਜ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਡੀਜੀਪੀ ਪੰਜਾਬ ਅੱਗੇ ਪੇਸ਼ ਕੀਤੀ ਗਈ। ਜਿਸ ਤੋਂ ਬਾਅਦ ਡੀਐਸਪੀ ਨੂੰ ਮੁਲਜ਼ਮ ਬਣਾ ਕੇ ਉਸ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ।

ਡੀਐਸਪੀ ਗੁਰਸ਼ੇਰ ਸੰਧੂ ’ਤੇ ਵੀ ਵਿਵਾਦਤ ਜ਼ਮੀਨਾਂ ਸਸਤੇ ਭਾਅ ’ਤੇ ਖ਼੍ਰੀਦਣ ਅਤੇ ਬਾਅਦ ਵਿਚ ਮਹਿੰਗੇ ਭਾਅ ’ਤੇ ਵੇਚਣ ਦੇ ਦੋਸ਼ ਲੱਗੇ ਹਨ। ਜਿਸ ਤਹਿਤ ਇਹ ਖੁਲਾਸਾ ਹੋਇਆ ਹੈ ਕਿ ਇਸੇ ਤਰ੍ਹਾਂ ਸੈਕਟਰ-71 ਵਿਚ ਇਕ ਵਿਵਾਦਿਤ ਕੋਠੀ ਵੀ ਮੁਲਜ਼ਮਾਂ ਨੇ ਡੇਢ ਕਰੋੜ ਰੁਪਏ ਵਿਚ ਖ਼ਰੀਦੀ ਸੀ। ਜੋ ਤਿੰਨ ਦਿਨਾਂ ਬਾਅਦ 5.5 ਕਰੋੜ ਰੁਪਏ ’ਚ ਵਿਕ ਗਈ। ਇਸ ਮਾਮਲੇ ’ਚ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਨੇ ਵੀ ਪੁਲਿਸ ਨੂੰ ਦਸਿਆ ਕਿ ਉਸ ਨੇ ਡੀਐਸਪੀ ਵਲੋਂ 5 ਵੱਖ-ਵੱਖ ਝੂਠੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਬਾਅਦ ’ਚ ਧਿਰਾਂ ਤੋਂ ਲੱਖਾਂ ਰੁਪਏ ਲੈ ਕੇ ਰਾਜ਼ੀਨਾਮਾ ਕਰ ਲਿਆ ਗਿਆ ਸੀ।


 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement