
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਦਿੱਤਾ ਹਵਾਲਾ
ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਚਿੱਠੀ ਲਿੱਖੀ ਹੈ। ਉਨ੍ਹਾ ਨੇਕਿਹਾ ਹੈ ਕਿ ਪੰਜਾਬ ਵਿੱਚ 4 ਸੀਟਾਂ 'ਤੇ ਹੋ ਰਹੀ ਜ਼ਿਮਨੀ ਚੋਣ ਦੀ ਮਿਤੀ ਬਦਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 15 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ।ਉਨ੍ਹਾਂ ਨੇ ਕਿਹਾ ਹੈ ਕਿ 13 ਅਕਤੂਬਰ ਤੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਹੋ ਜਾਣੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜ਼ਿਮਨੀ ਚੋਣ 15 ਅਕਤੂਬਰ ਤੋਂ ਬਾਅਦ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਇਸ ਲਈ ਜ਼ਿਮਨੀ ਚੋਣ ਦੀ ਮਿਤੀ 15 ਅਕਤੂਬਰ ਤੋਂ ਬਾਅਦ ਕੀਤੀ ਜਾਣੀ ਚਾਹੀਦੀ ਹੈ।