Punjab News : ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
Published : Oct 18, 2024, 5:40 pm IST
Updated : Oct 18, 2024, 5:40 pm IST
SHARE ARTICLE
Teachers praise the Chief Minister for bringing revolutionary changes in the education sector
Teachers praise the Chief Minister for bringing revolutionary changes in the education sector

Punjab News : ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਫਿਨਲੈਂਡ ਜਾ ਰਹੇ ਅਧਿਆਪਕਾਂ ਨਾਲ ਕੀਤੀ ਗੱਲਬਾਤ

Teachers praise the Chief Minister for bringing revolutionary changes in the education sector: ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਫਿਰੋਜ਼ਪੁਰ ਤੋਂ ਅਧਿਆਪਕ ਵਿਨੇ ਸ਼ਾਤਨਾ ਨੇ ਕਿਹਾ ਕਿ ਉਹ ਬੀਤੇ 23 ਸਾਲਾਂ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਿਹਾ ਹੈ ਅਤੇ ਫਿਨਲੈਂਡ ਜਾਣ ਦਾ ਮੌਕਾ ਮਿਲਣ ਨਾਲ ਉਸ ਨੂੰ ਬਹੁਤ ਖੁਸ਼ੀ ਹੋਈ ਹੈ।

ਇਸ ਮੌਕੇ ਪਟਿਆਲਾ ਤੋਂ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਅਧਿਆਪਕਾਂ ਨੂੰ ਆਪਣੀ ਮੁਹਾਰਤ ਨਿਖਾਰਨ ਲਈ ਕਦੇ ਅਜਿਹਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਪਹਿਲੀ ਵਾਰ ਉਸ ਨੂੰ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮਿਲਣ ਦਾ ਸਬੱਬ ਬਣਿਆ ਹੈ।

ਪਠਾਨਕੋਟ ਤੋਂ ਅਧਿਆਪਕਾ ਸੁਨਿਤਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਲੇ ਲਈ ਆਪਣਾ ਹੁਨਰ ਤਰਾਸ਼ਣ ਦਾ ਮੌਕਾ ਹਾਸਲ ਹੋਇਆ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਅਧਿਆਪਕਾਂ ਦੇ ਭਲੇ ਲਈ ਅਜਿਹੇ ਹੋਰ ਉਪਰਾਲੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਅਜਿਹੇ ਮੌਕੇ ਹਾਸਲ ਹੁੰਦੇ ਰਹਿਣਗੇ। ਐਸ.ਏ.ਐਸ. ਨਗਰ ਤੋਂ ਵੰਦਨਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਇਜ਼ਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦਿਲਾਂ ਵਿੱਚ ਮੁੱਖ ਮੰਤਰੀ ਪ੍ਰਤੀ ਬਹੁਤ ਸਤਿਕਾਰ ਹੈ ਕਿਉਂਕਿ ਉਨ੍ਹਾਂ ਨੇ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਲਾਮਿਸਾਲ ਅਤੇ ਸਵਾਗਤਯੋਗ ਹੈ।

ਜਲੰਧਰ ਤੋਂ ਗੁਰਿੰਦਰ ਕੌਰ ਨੇ ਅਧਿਆਪਕਾਂ ਨੂੰ ਇਹ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਅਕ ਢਾਂਚੇ ਦੀ ਕਾਇਆਕਲਪ ਕਰਨ ਲਈ ਕੀਤੇ ਜਾ ਰਹੇ ਇਤਿਹਾਸਕ ਉਪਰਾਲਿਆਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਸ਼ੁਕਰੀਆ ਅਦਾ ਕੀਤਾ। ਅਧਿਆਪਕ ਭਾਲਾ ਰਾਮ ਨੇ ਕਿਹਾ ਕਿ ਅਧਿਆਪਕਾਂ ਦੀ ਭਰਤੀ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਕਰਨ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਦਾ ਮੌਕਾ ਦੇਣ ਲਈ ਉਹ ਮੁੱਖ ਮੰਤਰੀ ਦੇ ਧੰਨਵਾਦੀ ਹਨ।

ਫਾਜ਼ਿਲਕਾ ਤੋਂ ਲਵਜੀਤ ਗਰੇਵਾਲ ਨੇ ਵਿਦਿਆਰਥੀਆਂ ਦੀ ਬਿਹਤਰੀ ਲਈ ਵਿਦੇਸ਼ਾਂ ਵਿੱਚ ਸਿਖਲਾਈ ਦਿਵਾਉਣ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਵਿਆਪਕ ਯਤਨ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement