
ਬੀਤੇ ਦਿਨ ਹੀ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ ਭੁੱਲਰ
ਚੰਡੀਗੜ੍ਹ: ਰੋਪੜ ਰੇਜ਼ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਬੀਤੇ ਦਿਨ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਸੀਬੀਆਈ ਨੇ ਛਾਪੇਮਾਰੀ ਦੌਰਾਨ 7 ਕਰੋੜਤੋਂ ਵੱਧ ਨਗਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ ਤੇ 50 ਤੋਂ ਵੱਧ ਜਾਇਦਾਦਾਂ ਦੇ ਵੇਰਵੇ ਬਰਾਮਦ ਕੀਤੇ ਸਨ।