ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫ਼ਰ ਲਈ 85 ਲੱਖ ਰੁਪਏ ਕੀਤੇ ਜਾਰੀ:ਡਾ.ਬਲਜੀਤ ਕੋਰ
Published : Oct 18, 2025, 6:35 pm IST
Updated : Oct 18, 2025, 6:35 pm IST
SHARE ARTICLE
Rs 85 lakh released for free travel of visually impaired and differently abled persons: Dr. Baljit Kaur
Rs 85 lakh released for free travel of visually impaired and differently abled persons: Dr. Baljit Kaur

ਨੇਤਰਹੀਣਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਯਾਤਰਾ ਤੇ ਹੋਰ ਦਿਵਿਆਂਗ ਵਿਅਕਤੀਆਂ ਨੂੰ ਅੱਧੇ ਕਿਰਾਏ ਦੀ ਸਹੂਲਤ: ਡਾ. ਬਲਜੀਤ ਕੌਰ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ  84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ 3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ 84.26 ਲੱਖ ਦੀ ਹੋਰ ਰਕਮ ਜਾਰੀ ਕੀਤੀ ਗਈ ਹੈ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਇਹ ਸਹੂਲਤ ਨਿਰੰਤਰ ਮਿਲਦੀ ਰਹੇ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਜੀਵਨ ਨੂੰ ਸੁਖਾਲਾ, ਸੁਰੱਖਿਅਤ ਤੇ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਸਮਾਜਕ ਤੌਰ ’ਤੇ ਪਿੱਛੇ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਵਾਜਾਈ ਸਹੂਲਤਾਂ ਤੋਂ ਇਲਾਵਾ, ਦਿਵਿਆਂਗ ਵਿਅਕਤੀਆਂ ਦੀ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਸਸ਼ਕਤੀਕਰਨ ਲਈ ਵੀ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਮੁੱਖ ਧਾਰਾ ਨਾਲ ਜੁੜ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement