‘ਆਪ’ ਵਲੋਂ ਅਦਲੀਵਾਲ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Nov 18, 2018, 6:01 pm IST
Updated : Nov 18, 2018, 6:01 pm IST
SHARE ARTICLE
AAP expresses grief over the Adliwal incident
AAP expresses grief over the Adliwal incident

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰਾ...

ਚੰਡੀਗੜ੍ਹ (ਸਸਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੰਮ੍ਰਿਤਸਰ ਦੇ ਅਦਲੀਵਾਲ ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਉਤੇ ਸਵਾਲ ਉਠਾਏ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਅੱਜ ਚੰਡੀਗੜ੍ਹ ‘ਚ ਹੋਈ ਬੈਠਕ ਦੌਰਾਨ ਇਸ ਦੁਖਦ ਘਟਨਾ ‘ਤੇ ਸ਼ੋਕ ਪ੍ਰਗਟ ਕੀਤਾ। 

‘ਆਪ’ ਮੁੱਖ ਦਫ਼ਤਰ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੋਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ, ਸੂਬੇ ਅਤੇ ਕੇਂਦਰ ਦਾ ਗ੍ਰਹਿ ਮੰਤਰਾਲਾ, ਪੁਲਸ-ਪ੍ਰਸ਼ਾਸਨ ਅਤੇ ਖ਼ੁਫ਼ੀਆ ਏਜੰਸੀਆਂ ਪੂਰੀ ਤਰਾਂ ਫ਼ੇਲ੍ਹ ਹੋ ਚੁੱਕੀਆਂ ਹਨ,

ਨਤੀਜਣ ਦੇਸ਼ ਅਤੇ ਸਮਾਜ ਵਿਰੋਧੀ ਤੱਤ-ਤਾਕਤਾਂ ਅਜਿਹੀਆਂ ਦੁਖਦ ਘਟਨਾਵਾਂ ਨੂੰ ਅੰਜਾਮ ਦੇਣ ‘ਚ ਕਾਮਯਾਬ ਹੋ ਜਾਂਦੀਆਂ ਹਨ। ਜੋ ਦੇਸ਼ ਦੀ ਏਕਤਾ-ਅਖੰਡਤਾ ਅਤੇ ਆਪਸੀ ਸਦਭਾਵਨਾ ਲਈ ਖ਼ਤਰਨਾਕ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਾਂ ਤਾਂ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦੀ ਹੈ ਜਾਂ ਫਿਰ ਉਹ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਕਿਸੇ ਹੋਰ ਜ਼ਿੰਮੇਵਾਰ ਮੰਤਰੀ ਨੂੰ ਦੇ ਦੇਣ।

‘ਆਪ’ ਕੋਰ ਕਮੇਟੀ ਨੇ ਇਸ ਘਟਨਾ ਦੀ ਸਮਾਂਬੱਧ ਨਿਆਇਕ ਜਾਂਚ ਦੀ ਮੰਗ ਕੀਤੀ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਦਭਾਵਨਾ ਨੂੰ ਹਰ ਪੱਧਰ ‘ਤੇ ਬਰਕਰਾਰ ਰੱਖਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement