ਕਾਂਗਰਸ ਦੀ ਅੰਗਰੇਜ਼ਾਂ ਵਾਲੀ ਨੀਤੀ ਦੇ ਭਿਆਨਕ ਹੋਣਗੇ ਨਤੀਜੇ: ਬਾਦਲ  
Published : Nov 18, 2018, 11:33 am IST
Updated : Nov 18, 2018, 11:33 am IST
SHARE ARTICLE
CM Captain- Badal
CM Captain- Badal

ਪੰਜਾਬ ਦੇ ਸਾਬਕਾ ਸੀ.ਐਮ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਕਰਨ ਲਈ ਸਾਰੇ ਧੜੇ ਰਾਜਨੀਤੀ ਛੱਡ ਕੇ ਅੱਗੇ ਆਉਣ। ...

ਪਟਿਆਲਾ (ਸਸਸ) :- ਪੰਜਾਬ ਦੇ ਸਾਬਕਾ ਸੀ.ਐਮ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਕਰਨ ਲਈ ਸਾਰੇ ਧੜੇ ਰਾਜਨੀਤੀ ਛੱਡ ਕੇ ਅੱਗੇ ਆਉਣ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਨੀਤੀ ਅੰਗਰੇਜ਼ਾਂ ਵਾਲੀ ਹੈ ਪਰ ਇਸ ਦੇ ਨਤੀਜੇ ਭਿਆਨਕ ਹੋਣਗੇ। ਬਾਦਲ ਸ਼ਨੀਵਾਰ ਨੂੰ ਸਾਬਕਾ ਮੰਤਰੀ ਸੁਰਜੀਤ ਸਿੰਘ ਰਖੜਾ,

BadalBadal

ਪ੍ਰਸਿੱਧ ਪੰਜਾਬੀ ਪਰਵਾਸੀ ਦਰਸ਼ਨ ਸਿੰਘ  ਧਾਲੀਵਾਲ ਅਤੇ ਚਰਣਜੀਤ ਰਖੜਾ ਦੇ ਪਿਤਾ ਅਤੇ ਪ੍ਰਸਿੱਧ ਸਮਾਜ ਸੇਵਕ ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਯਾਦ ਵਿਚ ਹੋ ਰਹੇ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ 5 ਵਾਰ ਚੀਫ ਮਨਿਸਟਰ ਰਹੇ ਨੇਤਾ ਨੂੰ ਕੋਈ ਵੀ ਗਵਾਹ ਦੇ ਤੌਰ ਉੱਤੇ ਬੁਲਾਇਆ ਹੀ ਨਹੀਂ ਜਾ ਸਕਦਾ, ਪਰ ਮੈਂ ਫਿਰ ਵੀ ਖੁਦ ਐਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਇਆ ਹਾਂ

Badal-CaptainBadal-Captain

ਕਿ ਕਿਤੇ ਕੈਪਟਨ ਇਹ ਨਾ ਸਮਝੇ ਕਿ ਮੈਂ ਉਸ ਦੀ ਧਮਕੀਆਂ ਤੋਂ ਡਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਕੁੱਝ ਕੀਤਾ ਹੀ ਨਹੀਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਆਰਮੀ ਚੀਫ ਨੇ ਪੰਜਾਬ ਵਿਚ ਫਿਰ ਅਤਿਵਾਦ ਆਉਣ ਦੀ ਗੱਲ ਕੀਤੀ ਹੈ, ਇਸ ਲਈ ਅੱਜ ਸੁਰੱਖਿਆ ਏਜੰਸੀਆਂ ਨੂੰ ਪੰਜਾਬ ਦੇ ਮਾਹੌਲ ਉੱਤੇ ਨਜ਼ਰ ਰੱਖਣ ਦੀ ਜ਼ਰੂਰਤ ਹੈ। ਬਾਦਲ ਨੇ ਪਿਤਾ ਕਰਤਾਰ ਸਿੰਘ ਧਾਲੀਵਾਲ ਨੂੰ ਸ਼ਰਧਾਂਜ਼ਲੀ ਅਰਪਿਤ ਕੀਤੀ।

ਸਾਬਕਾ ਮੰਤਰੀ ਰਖੜਾ ਨੇ ਸਮਾਰੋਹ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਸਿੱਧ ਸੁਖੀ ਰਖੜਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ., ਬਲਦੇਵ ਸਿੰਘ ਮਾਨ ਮੈਂਬਰ ਕੋਰ ਕਮੇਟੀ, ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਮੰਤਰੀ, ਸੁਰਜੀਤ ਸਿੰਘ ਕੋਹਲੀ ਸਾਬਕਾ ਮੰਤਰੀ, ਨਿਰਮਲ ਸਿੰਘ ਐਸ.ਜੀ.ਪੀ.ਸੀ. ਮੈਂਬਰ, ਭੂਪਿੰਦਰ ਸਿੰਘ ਸੇਖੁਪਰਾ ਜਨਰਲ ਸਕੱਤਰ ਅਕਾਲੀ ਦਲ, ਜਸਪਾਲ ਸਿੰਘ ਕਲਿਆਣ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement