
ਵਧੀਕ ਡਿਪਟੀ ਕਮਿਸ਼ਨਰ ਜਰਨਲ ਰਾਜੇਸ਼ ਤ੍ਰਿਪਾਠੀ ਤੇ ਐੱਸਡੀਐੱਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
ਚੰਡੀਗੜ੍ਹ: ਸਕੂਲਾਂ ਵਿਚ ਬੱਚਿਆਂ ਦੀ ਸਿੱਖਿਆ ਦੇ ਨਾਲ ਨਾਲ ਹੁਣ ਉਹਨਾਂ ਦੀਆਂ ਹੋਰ ਪ੍ਰਕਿਰਿਆਵਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 41ਵੀਆਂ ਅੰਡਰ-11 ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਇੱਥੋਂ ਦੇ ਵਾਰ ਹੀਰੋਜ਼ ਸਟੇਡੀਅਮ ਵਿਚ ਉਦਘਾਟਨ ਹੋ ਗਿਆ ਹੈ। ਇਨ੍ਹਾਂ ਖੇਡਾਂ ਦਾ ਉਦਘਾਟਨ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਨੇ ਕੀਤਾ।
Studentsਉਨ੍ਹਾਂ ਆਖਿਆ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਜੋ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਹੋਵੇ। ਉਨ੍ਹਾਂ ਦੱਸਿਆ ਕਿ 18 ਨਵੰਬਰ ਤਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਪੰਜਾਬ ਭਰ ‘ਚੋਂ 4500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਰਾਜੇਸ਼ ਤ੍ਰਿਪਾਠੀ ਤੇ ਐੱਸਡੀਐੱਮ ਸੰਗਰੂਰ ਬਬਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।
Studentsਇਸ ਮੌਕੇ ਡੀਪੀਆਈ ਇੰਦਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਵਿਜੈਇੰਦਰ ਸਿੰਗਲਾ ਨੂੰ ਭਰੋਸਾ ਦਿਵਾਇਆ ਕਿ ਇਨ੍ਹਾਂ ਖੇਡਾਂ ਨੂੰ ਸਫ਼ਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸੂਬਾ ਅਬਜ਼ਰਵਰ ਟੀਮ ਦੇ ਇੰਚਾਰਜ਼ ਹਰਿੰਦਰ ਸਿੰਘ ਗਰੇਵਾਲ ਨੇ ਪ੍ਰਾਇਮਰੀ ਖੇਡਾਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਪਰਮਜੀਤ ਕੌਰ ਸਿੱਧੂ ਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ।
Studentsਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਤਿੰਨ ਦਿਨ ਚੱਲਣ ਵਾਲੀਆਂ ਖੇਡਾਂ ਦੌਰਾਨ 15 ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਅਥਲੈਟਿਕਸ, ਜਿਮਨਾਸਟਿਕ, ਕਰਾਟੇ, ਕੁਸ਼ਤੀਆਂ, ਖੋ-ਖੋ, ਤੈਰਾਕੀ ਆਦਿ ਸ਼ਾਮਲ ਹਨ। ਅੱਜ ਉਦਾਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਸਮੇਤ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।
ਪੰਜਾਬ ਰਾਜ ਖੇਡਾਂ ਦੇ ਪਹਿਲੇ ਰਾਊਂਡ ਦੌਰਾਨ ਲੰਬੀ ਛਾਲ ਲੜਕੀਆਂ ਦੇ ਮੁਕਾਬਲੇ ਵਿਚ ਨਿਖਿਤ ਮੋਗਾ, ਪਵਨਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਤੇ ਰਚਨਾ ਚੋਪੜਾ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ‘ਤੇ ਰਹੀਆਂ। ਖੋ-ਖੋ ਲੜਕੀਆਂ ਦੇ ਪਹਿਲੇ ਰਾਊਂਡ ਮੁਕਾਬਲੇ ‘ਚ ਅੰਮ੍ਰਿਤਸਰ ਨੇ ਰੋਪੜ ਨੂੰ ਹਰਾਇਆ। ਖੋ-ਖੋ ਲੜਕੇ ‘ਚ ਜਲੰਧਰ ਨੇ ਫ਼ਤਿਹਗੜ੍ਹ ਸਾਹਿਬ ਨੂੰ ਹਰਾਇਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।