
ਉਸ ਨੇ ਇਨਾਮੀ ਰਾਸ਼ੀ ਲੈਣ ਲਈ ਪੰਜਾਬ ਲਾਟਰੀਜ਼ ਵਿਭਾਗ ਕੋਲ ਦਸਤਾਵੇਜ਼ ਜਮਾਂ ਕਰਵਾ ਦਿੱਤੇ ਹਨ।
ਲੁਧਿਆਣਾ: ਦੀਵਾਲੀ ਤੇ ਕਈ ਵੱਡੀਆਂ ਬੰਪਰ ਲਾਟਰੀਆਂ ਕੱਢੀਆਂ ਜਾਂਦੀਆਂ ਹਨ। ਲਾਟਰੀ ਖਰੀਦ ਕੇ ਕਈ ਲੋਕ ਅਪਣੀ ਕਿਸਮਤ ਅਜਮਾਉਂਦੇ ਹਨ। ਅਜਿਹਾ ਹੀ ਇਕ ਮਾਮਲਾ ਸਾਮਹਣੇ ਆਇਆ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ।
Photo ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋਂ-ਰਾਤ ਕਰੋੜਪਤੀ ਬਣ ਜਾਵੇਗਾ ਪਰ ਪੰਜਾਬ ਲਾਟਰੀਜ਼ ਵਿਭਾਗ ਨੇ ਇਸ ਨੂੰ ਸੱਚ ਕਰ ਵਿਖਾਇਆ ਹੈ। ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇਕ ਛੋਟੇ ਡੇਅਰੀ ਫਾਰਮ ਦੇ ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ।
Photoਪਹਿਲਾ ਇਨਾਮ ਜਿੱਤਣ ਤੋਂ ਬਾਅਦ ਬਾਗੋ-ਬਾਗ ਨਜ਼ਰ ਆ ਰਹੇ 35 ਸਾਲਾ ਅਮਨਦੀਪ ਸਿੰਘ ਨੇ ਕਿਹਾ ਕਿ ਉਸਨੂੰ ਇੰਝ ਜਾਪ ਰਿਹਾ ਹੈ ਕਿ ਜਿਵੇਂ ਉਸ ਦਾ ਸੁਪਨਾ ਸਾਕਾਰ ਹੋ ਗਿਆ ਹੋਵੇ। ਉਸ ਨੇ ਕਿਹਾ ਕਿ ਉਹ ਜਿੱਤੀ ਹੋਈ ਇਨਾਮੀ ਰਾਸ਼ੀ ਨੂੰ ਆਪਣੇ ਚੰਗੇਰੇ ਭਵਿੱਖ ਲਈ ਵਰਤੇਗਾ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਨਾਲ ਆਪਣੇ ਡੇਅਰੀ ਫਾਰਮ ਦੇ ਧੰਦੇ ਦਾ ਵਿਸਥਾਰ ਕਰਨਾ ਚਾਹੁੰਦਾ ਹੈ ਅਤੇ ਬਚੀ ਹੋਈ ਰਾਸ਼ੀ ਉਹ ਆਪਣੇ ਦੋ ਬੱਚਿਆਂ, ਲੜਕਾ ਅਤੇ ਲੜਕੀ ਦੀ ਪੜਾਈ ‘ਤੇ ਖ਼ਰਚ ਕਰੇਗਾ।
ਉਸ ਨੇ ਇਨਾਮੀ ਰਾਸ਼ੀ ਲੈਣ ਲਈ ਪੰਜਾਬ ਲਾਟਰੀਜ਼ ਵਿਭਾਗ ਕੋਲ ਦਸਤਾਵੇਜ਼ ਜਮਾਂ ਕਰਵਾ ਦਿੱਤੇ ਹਨ। ਉਸ ਨੇ ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਲਾਟਰੀਆਂ ਦੇ ਡਰਾਅ ਕੱਢਣ ਦੀ ਪ੍ਰਣਾਲੀ ‘ਤੇ ਸੰਤੁਸ਼ਟੀ ਪ੍ਰਗਟਾਈ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਇਨਾਮੀ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।