
ਗਿਆਨੀ ਹਰਪ੍ਰੀਤ ਸਿੰਘ ਦੇ ਈਵੀਐਮ ਵਾਲੇ ਬਿਆਨ 'ਤੇ ਭੜਕੀ ਭਾਜਪਾ
ਅੰਮ੍ਰਿਤਸਰ: ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ 'ਕੇਂਦਰ ਦੀ ਸਰਕਾਰ ਈਵੀਐਮ ਦੀ ਸਰਕਾਰ ਹੈ।
Giani Harpreet Singh
ਉਹਨਾਂ ਦੇ ਇਸ ਬਿਆਨ 'ਤੇ ਭਾਜਪਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਨੂੰ ਜਵਾਬ ਦਿੰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਹਨਾਂ ਨੂੰ ਜਥੇਦਾਰ ਕੋਲੋਂ ਕਿਸੇ ਵੀ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਾਜਪਾ ਆਗੂ ਨੇ ਕਿਹਾ ਕਿ ਜਥੇਦਾਰ ਮਾਨਸਿਕ ਤੌਰ 'ਤੇ ਬਿਮਾਰ ਨਜ਼ਰ ਆ ਰਹੇ ਹਨ।
EVM
ਹਰਜੀਤ ਗਰੇਵਾਲ ਨੇ ਕਿਹਾ ਕਿ ਅਪਣੀ ਨੌਕਰੀ ਬਚਾਉਣ ਲਈ ਜਥੇਦਾਰ ਅਜਿਹੀਆਂ ਬਿਆਨਬਾਜ਼ੀਆਂ ਕਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅੱਧੇ ਸਿੱਖ ਹਰਪ੍ਰੀਤ ਸਿੰਘ ਨੂੰ ਜਥੇਦਾਰ ਨਹੀਂ ਮੰਨਦੇ। ਭਾਜਪਾ ਆਗੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਘਬਰਾਇਆ ਹੋਇਆ, ਇਸ ਲਈ ਜਥੇਦਾਰ ਕੋਲੋਂ ਅਜਿਹੇ ਬਿਆਨ ਦਿਵਾਏ ਜਾ ਰਹੇ ਹਨ।
Shiromani Akali Dal
ਉਹਨਾਂ ਕਿਹਾ ਕਿ ਜਥੇਦਾਰ ਦੇ ਬਿਆਨ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਮੌਜੂਦਾ ਕੇਂਦਰ ਸਰਕਾਰ ਸਿੱਖਾਂ ਦੀ ਹਮਦਰਦ ਨਹੀਂ ਹੈ।
SGPC
ਉਹਨਾਂ ਕਿਹਾ ਸੀ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਾਰੇ ਗੁਰਦਵਾਰਾ ਸਾਹਿਬਾਨ ਦਾ ਪ੍ਰਬੰਧ ਉਸ ਦੇ ਕੰਟਰੋਲ ਵਾਲੇ ਟਰੱਸਟਾਂ ਨੂੰ ਸੌਂਪਣਾ ਚਾਹੁੰਦੀ ਹੈ ਜਿਵੇਂ ਉਹ ਮੰਦਰਾਂ ਦਾ ਸੰਭਾਲ ਰਹੀ ਹੈ ਪਰ ਸ਼੍ਰੋਮਣੀ ਕਮੇਟੀ ਤਾਂ ਇਕ ਰਾਜ ਵਿਚ ਅਪਣੇ ਆਪ ਵਿਚ ਰਾਜ ਹੈ। ਉਹਨਾਂ ਕਿਹਾ ਕਿ ਖੁਦਮੁਖਤਿਆਰ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਹਮੇਸ਼ਾਂ ਤੋਂ ਸਰਕਾਰਾਂ ਨੂੰ ਚੁਭਦੀ ਰਹੀ ਹੈ।