
ਉਹ ਸਟੇਸ਼ਨ 'ਤੇ ਇਕੱਤਰ ਕਿਸਾਨਾਂ ਨੂੰ ਧਾਰਮਿਕ ਵਿਚਾਰ ਸੁਣਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ
ਸਮਰਾਲਾ- ਪੰਜਾਬ ਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਸਥਾਨਕ ਰੇਲਵੇ ਸਟੇਸ਼ਨ 'ਤੇ ਧਰਨੇ ਦੌਰਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦੇਈਏ ਕਿਸਾਨਾਂ ਵਲੋਂ ਜਾਰੀ ਇਹ ਧਰਨਾ 49 ਦਿਨਾਂ ਵੇਂ ਦਿਨ 'ਚ ਸ਼ਾਮਿਲ ਹੋਣ ਜਾ ਰਿਹਾ ਹੈ। ਪਰ ਇਸ ਧਰਨੇ 'ਚ ਕਰੀਬ 55 ਕੁ ਸਾਲਾ ਕਿਸਸਨ ਦੀ ਮੌਤ ਹੋ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਮਾਛੀਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ। ਕਿਸਾਨ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਲਗਾਤਾਰ ਸਥਾਨਕ ਸਟੇਸ਼ਨ 'ਤੇ ਰੇਲ ਟਰੈਕ ਰੋਕਣ ਲਈ ਧਰਨੇ 'ਚ ਸ਼ਮੂਲੀਅਤ ਕਰਦਾ ਆ ਰਿਹਾ ਸੀ। ਅੱਜ ਸਵੇਰੇ ਜਦੋਂ ਉਹ ਸਟੇਸ਼ਨ 'ਤੇ ਇਕੱਤਰ ਕਿਸਾਨਾਂ ਨੂੰ ਧਾਰਮਿਕ ਵਿਚਾਰ ਸੁਣਾ ਰਿਹਾ ਸੀ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਹੈ ਅਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।