
ਪਹਿਲਾਂ ਵਿਆਹ ਸਮਾਗਮਾਂ ਦੌਰਾਨ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ 200 ਸੀ।
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਰਾਜਧਾਨੀ ਦਿੱਲੀ ਵਿੱਚ ਵਿਆਹਾਂ ਦੌਰਾਨ ਮਹਿਮਾਨਾਂ ਦੀ ਗਿਣਤੀ ਘਟਾਉਣ ਬਾਰੇ ਅਹਿਮ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਕੇਜਰੀਵਾਲ ਸਰਕਾਰ ਦੇ ਇਸ ਅਹਿਮ ਪ੍ਰਸਤਾਵ ਨੂੰ ਉਪ ਰਾਜਪਾਲ ਅਨਿਲ ਬੈਜਲ ਨੇ ਸਵੀਕਾਰ ਕਰ ਲਿਆ ਹੈ। ਇਸ ਤਹਿਤ ਹੁਣ ਵਿਆਹ ਸ਼ਾਦੀ ਦੇ ਸਮਾਗਮਾਂ ਵਿਚ ਸਿਰਫ਼ 50 ਲੋਕ ਹੀ ਸ਼ਿਰਕਤ ਕਰ ਸਕਣਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਦਿੱਲੀ ਵਿਚ ਵਿਆਹ ਸਮਾਗਮਾਂ ਵਿਚ 200 ਦੀ ਥਾਂ ਹੁਣ ਸਿਰਫ਼ 50 ਲੋਕ ਹੀ ਸ਼ਾਮਲ ਹੋ ਸਕਣਗੇ। ਉਪਰਾਜਪਾਲ ਅਨਿਲ ਬੈਜਲ ਕੋਲ ਇਹ ਪ੍ਰਸਤਾਵ ਭੇਜਿਆ ਹੈ। ਉਪਰਾਜਪਾਲ ਤੋਂ ਇਸਦੀ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਆਹ ਸਮਾਗਮਾਂ ਦੌਰਾਨ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ 200 ਸੀ।