ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ ਮਨਜ਼ੂਰੀ
Published : Nov 18, 2020, 6:24 pm IST
Updated : Nov 18, 2020, 6:24 pm IST
SHARE ARTICLE
 Punjab Cabinet approves critical posts in GMC's at Patiala & Amritsar amid covid
Punjab Cabinet approves critical posts in GMC's at Patiala & Amritsar amid covid

ਬਾਬਾ ਫਰੀਦ ਯੂਨੀਵਰਸਿਟੀ ਰਾਹੀਂ 168 ਤਕਨੀਕੀ ਅਸਾਮੀਆਂ ਨੂੰ ਭਰਨ ਦੀ ਵੀ ਦਿੱਤੀ ਮਨਜ਼ੂਰੀ

ਚੰਡੀਗੜ੍ਹ - ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।

Captain Amarinder Singh Captain Amarinder Singh

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਦੋਵੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੀ ਭਰਤੀ ਦੀਆਂ ਸੁਪਰ ਸਪਸ਼ੈਲਿਟੀ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰਫੈਸਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਠੇਕੇ ਦੇ ਆਧਾਰ 'ਤੇ ਐਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਵਿੱਚ ਆਰਜ਼ੀ ਤੌਰ 'ਤੇ ਤਬਦੀਲ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਪੈਰਾਮੈਡੀਕਲ ਕਾਡਰ ਦੀਆਂ 168 ਤਕਨੀਕੀ ਪੋਸਟਾਂ ਨੂੰ ਵੀ ਭਰਨ ਦੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਵਿੱਚੋਂ 98 ਪੋਸਟਾਂ ਦੀ ਨਵੀਂ ਸਿਰਜਣਾ ਹੋ ਰਹੀ ਹੈ ਜਦੋਂ ਕਿ 70 ਖਾਲੀ ਅਸਾਮੀਆਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਭਰਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਸ ਸਾਇੰਸਜ਼,

Baba Farid University of Health SciencesBaba Farid University of Health Sciences

ਫਰੀਦਕੋਟ ਰਾਹੀਂ ਐਨਸਥੇਸੀਆ (ਆਈ.ਸੀ.ਯੂ.), ਕਾਰਡੀਓਲੌਜੀ, ਰੇਡੀਓਲੌਜੀ, ਰੇਡੀਓਥੈਰੇਪੀ, ਫਿਜਿਓਥੈਰੇਪੀ, ਆਡੀਓਲੌਜੀ, ਸਪੀਚ, ਸਟਰਲਾਈਜੇਸ਼ਨ ਸਰਵਿਸਜ਼ ਤੇ ਆਕਸੀਜਨ/ਗੈਸ ਸਪਲਾਈ ਵਿਭਾਗਾਂ ਵਿੱਚ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਤਕਨੀਸ਼ੀਅਨਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਲੋੜੀਂਦੀਆ ਯੋਗਤਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement