ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕਿਸਾਨਾਂ ਨੂੰ ਯਾਤਰੀ ਟਰੇਨਾਂ ਚੱਲਣ ਦੇਣ ਦੀ ਕੀਤੀ ਅਪੀਲ
Published : Nov 18, 2020, 2:35 pm IST
Updated : Nov 18, 2020, 2:45 pm IST
SHARE ARTICLE
trains
trains

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁੱਖ ਸਰਕਾਰੀਆ ਦੀ ਅੱਜ ਕਿਸਾਨ ਭਵਨ ਕਿਸਾਨ ਆਗੂਆਂ ਨਾਲ ਬੈਠਕ ਹੋਈ।

ਚੰਡੀਗੜ੍ਹ- ਪੰਜਾਬ ਕਿਸਾਨ ਜੱਥੇਬੰਦੀਆਂ ਨੇ ਚੰਡੀਗੜ੍ਹ ਵਿਖੇ ਅੱਜ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਵਿਚ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਹਾਲ ਹੀ ਵਿਚ ਹੋਈ ਗੱਲਬਾਤ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।ਇਸ ਦੌਰਾਨ ਕਿਸਾਨ ਜੱਥੇਬੰਦੀਆਂ ਇਹ ਫੈਸਲਾ ਲੈਣਗੀਆਂ ਕਿ ਕੀ ਉਹ ਯਾਤਰੀ ਰੇਲਾਂ ਦੇ ਨਾਲ ਮਾਲ ਗੱਡੀਆਂ ਨੂੰ ਚੱਲਣ ਦੇਣਗੇ ਜਾਂ ਨਹੀਂ। 

farmer protest

ਦੱਸ ਦੇਈਏ ਕਿ ਇਹ ਬੈਠਕ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁੱਖ ਸਰਕਾਰੀਆ ਦੀ ਅੱਜ ਕਿਸਾਨ ਭਵਨ ਕਿਸਾਨ ਆਗੂਆਂ ਨਾਲ ਹੋਈ।

farmer protest

ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਮੰਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਲ ਗੱਡੀਆਂ ਦੇ ਨਾਲ-ਨਾਲ ਯਾਤਰੀ ਟਰੇਨਾਂ ਨੂੰ ਜਾਣ ਦੀਆਂ ਆਗਿਆ ਦਿੱਤੀ ਜਾਵੇ। ਮੰਤਰੀਆਂ ਨੇ ਦੱਸਿਆ ਕਿ ਬੈਠਕ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਯਾਤਰੀਆਂ ਗੱਡੀਆਂ ਨੂੰ ਮਾਲ ਗੱਡੀਆਂ ਨਾਲ ਚਲਾਉਣ ਦੀ ਜ਼ਿੱਦ ਫੜ ਕੇ ਬੈਠੀ ਹੈ, ਜੋ ਕਿ ਸਹੀ ਨਹੀਂ ਹੈ।

Farmers Protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement