
ਕਰਤਾਰਪੁਰ ਸਾਹਿਬ ਦੌਰੇ ਤੋਂ ਪਰਤੇ CM ਚੰਨੀ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਅੱਜ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਕੇ ਵਾਪਸ ਪਰਤੇ CM ਚੰਨੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸਾਂ ਚਲਾਏਗੀ।
CM Charanjit Singh Channi at Dera Baba Nanak
ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਦੇ ਲੋਕਾਂ ਵਲੋਂ ਬਹੁਤ ਪਿਆਰ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਹੈ।
Nankana Sahib
ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਚੰਨੀ ਪੰਜਾਬ ਕੈਬਿਨਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਸਨ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪ੍ਰਵਾਰ ਵੀ ਗਿਆ ਸੀ।