ਮਜੀਠੀਆ ਦੀ ਪਟੀਸ਼ਨ ਹਜ਼ਾਰਾਂ- ਕਰੋੜਾਂ ਦੇ ਡਰੱਗ ਮਾਮਲੇ ਨੂੰ ਲਟਕਾਉਣ ਦਾ ਯਤਨ : ਭਗਵੰਤ ਮਾਨ
Published : Nov 18, 2021, 6:59 pm IST
Updated : Nov 18, 2021, 6:59 pm IST
SHARE ARTICLE
bhagwant Mann
bhagwant Mann

ਕਾਂਗਰਸ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਕਰਕੇ ਪੰਜਾਬ ਨਾਲ ਕਰ ਰਹੇ ਨੇ ਧੋਖ਼ਾ : ਆਪ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਹੁ-ਚਰਚਿਤ ਹਜ਼ਾਰਾਂ- ਕਰੋੜਾਂ ਦੇ ਡਰੱਗ ਕਾਰੋਬਾਰ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਕੀਤੀ ਪਟੀਸ਼ਨ ਨੂੰ ਮਹਿਜ਼ ਮਾਮਲੇ ਨੂੰ ਟਾਲਣ ਦਾ ਯਤਨ ਕਰਾਰ ਦਿਤਾ ਹੈ, ਤਾਂ ਜੋ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਦਾ ਸਮਾਂ ਨਿਕਲ  ਜਾਵੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਦੀ ਚੰਨੀ ਸਰਕਾਰ ਅਤੇ ਮਜੀਠੀਆ ਇੱਕ- ਦੂਜੇ ਦੀ ਮਦਦ ਨਾਲ ਡਰੱਗ ਮਾਮਲੇ ਨੂੰ ਲਟਕਾਉਣ ਲਈ ਨਵੇਂ -ਨਵੇਂ ਹੱਥਕੰਡੇ ਅਪਣਾ ਕੇ ਪੰਜਾਬ ਵਾਸੀਆਂ ਨੂੰ ਧੋਖ਼ਾ ਦੇਣ ਵਿਚ ਲੱਗੇ ਹੋਏ ਹਨ। ਇਸੇ ਕੜੀ ਦਾ ਹਿੱਸਾ ਐਸ.ਟੀ.ਐਫ਼ ਦੀ ਰਿਪੋਰਟ ਨੂੰ ਲੋਕਾਂ ਸਾਹਮਣੇ ਨਹੀਂ ਰੱਖਿਆ ਗਿਆ ।

 Charanjit Singh ChanniCharanjit Singh Channi

ਰਿਪੋਰਟ ਸੀਲਬੰਦ ਹੋਣ ਦੀ ਆੜ ਵਿਚ ਕਾਂਗਰਸ ਸਰਕਾਰ ਲਗਾਤਾਰ ਡਰੱਗ ਮਾਫੀਆ ਅਤੇ ਉਸ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਯਤਨ ਕਰ ਰਹੀ ਹੈ। ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਤੋਂ ਮਹਿਜ ਕੁੱਝ ਸਮਾਂ ਪਹਿਲਾ 124 ਪੰਨਿਆਂ ਦੀ ਪਟੀਸ਼ਨ ਰਾਹੀਂ ਮਜੀਠੀਆ ਵਲੋਂ ਡਰੱਗ ਮਾਮਲੇ ਵਿੱਚ ਖੁਦ ਨੂੰ ਪਾਰਟੀ ਬਣਾਉਣ ਦੀ ਕੀਤੀ ਗਈ ਮੰਗ, ਕੇਵਲ ਇੱਕ ਸਾਜ਼ਿਸ਼ ਹੈ। 

ਕਾਂਗਰਸ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਾਂਚ ਰਿਪੋਰਟ ਸੀਲਬੰਦ ਹੋਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਸਰਕਾਰ ਚਾਹੇ ਤਾਂ ਡਰੱਗ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੱਸਣ ਕਿ ਡਰੱਗ ਤਸਕਰਾਂ ਖ਼ਿਲਾਫ਼ ਕਾਰਵਾਈ ’ਤੇ ਕੀ ਅਦਾਲਤ ਨੇ ਰੋਕ ਲਾਈ ਹੈ?

Bikram Singh MajithiaBikram Singh Majithia

ਜਦੋਂ ਹਾਈਕੋਰਟ ਨੇ ਡਰੱਗ ਤਰਸਕਾਂ ਖ਼ਿਲਾਫ਼ ਇਨਫੋਰਸਮੈਂਟ ਡਾਇਕਟੋਰੇਟ (ਈ.ਡੀ) ਅਤੇ ਸਰਕਾਰ ਦੇ ਹੱਥ ਨਹੀਂ ਬੰਨ੍ਹੇ ਤਾਂ ਫਿਰ ਕਿਉਂ ਨਹੀਂ ਕਾਰਵਾਈ ਕੀਤੀ ਜਾਂਦੀ? ਮਾਨ ਨੇ ਡਰੱਗ ਮਾਮਲੇ ਵਿਚ ਹਾਈਕੋਰਟ ਵਿਚ ਕਈ ਸਾਲਾਂ ਤੋਂ ਬੰਦ ਪਈ ਰਿਪੋਰਟ ’ਤੇ ਦਲੀਲ ਦਿਤੀ ਕਿ ਸੂਬਾ ਸਰਕਾਰ ਅਤੇ ਈ.ਡੀ. ਡਰੱਗ ਤਸਰਕਾਂ ਅਤੇ ਅਫ਼ਸਰਸ਼ਾਹੀ ਸਮੇਤ ਸਿਆਸੀ ਸਰਗਣਿਆਂ ਖ਼ਿਲਾਫ਼ ਅਗਲੀ ਜਾਂਚ ਅਤੇ ਨਿਰਣਾਇਕ ਕਾਰਵਾਈ ਕਰ ਸਕਦੇ ਹਨ, ਪਰ ਸਰਕਾਰ ਪਹਿਲ ਕਰਨ ਤੋਂ ਡਰ ਰਹੀ ਹੈ। 

Shiromani Akali DalShiromani Akali Dal

‘ਆਪ’ ਆਗੂ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀ ਤਰ੍ਹਾਂ ਹੀ ਮੌਜੂਦਾ ਕਾਂਗਰਸ ਸਰਕਾਰ ਵੀ ਡਰੱਗ ਤਸਕਰਾਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਬਚਾਉਣ ਦੇ ਰਾਹ ਖੋਜ ਰਹੀ ਹੈ। ਇਸੇ ਲਈ ਕਾਂਗਰਸ ਸਰਕਾਰ ਹਾਈਕੋਰਟ ਵਿੱਚ ਪਈ ਸੀਲਬੰਦ ਰਿਪੋਰਟ ਦੀ ਬਹਾਨੇਬਾਜੀ ਕਰਕੇ ਡਰੱਗ ਮਾਫੀਆ ਨੂੰ ਨਕੇਲ ਪਾਉਣ ਤੋਂ ਪੱਲਾ ਝਾੜ ਰਹੀ ਹੈ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਖਾਂ ਬੰਦ ਕਰਕੇ ਬੈਠੇ ਹਨ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਉਚ ਪੱਧਰੀ ਮਿਲੀਭੁਗਤ ਕਾਰਨ ਤਤਕਾਲੀ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਜਰੀਏ ਕੈਪਟਨ ਸਰਕਾਰ ਸੀਲਬੰਦ ਰਿਪੋਰਟ ਦੀ ਆੜ ਵਿਚ ਸਮਾਂ ਕੱਢਦੀ ਰਹੀ ਅਤੇ ਹੁਣ ਸਾਜਿਸ਼ ਤਹਿਤ ਅਦਾਲਤ ਵਿੱਚ ਪੈਰਵੀ ਲਈ ਚੰਨੀ  ਸਰਕਾਰ ਨੇ ਕੋਈ ਵੀ ਐਡਵੋਕੇਟ ਜਨਰਲ ਹੀ ਨਿਯੁਕਤ ਨਹੀਂ ਕੀਤਾ।  

ਮਾਨ ਨੇ ਸੱਤਾਧਾਰੀ ਕਾਂਗਰਸ ਨੂੰ ਲਲਕਾਰੇ ਹੋਏ ਕਿਹਾ ਕਿ ਜੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਡਰੱਗ ਤਸਕਰਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਨੂੰ ਜੇਲ੍ਹਾਂ ਵਿਚ ਸੁੱਟਣਾ ਹੈ ਤਾਂ ਜ਼ਮੀਰ ਜਿੰਦਾ ਹੋਣ ਅਤੇ ਸਿਆਸੀ ਹਿੰਮਤ ਦਿਖਾਉਣੀ ਪਵੇਗੀ। ਇਸ ਦੇ ਨਾਲ ਹੀ ਹਾਈਕੋਰਟ ਵਿੱਚ ਬੰਦ ਪਈ ਜਾਂਰ ਰਿਪੋਰਟ ਦਾ ਬਹਾਨਾ ਅਤੇ ਬਿਕਰਮ ਸਿੰਘ ਮਜੀਠੀਆ ਦੀ ਮਦਦ ਕਰਨੀ ਵੀ ਛੱਡਣੀ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement