ਪੱਟੀ 'ਚ ਵੱਡੀ ਵਾਰਦਾਤ, ਢਾਈ ਲੱਖ ਦੀ ਖਾਤਿਰ 2 ਨੌਜਵਾਨਾਂ ਨੂੰ ਉਤਾਰਿਆ ਮੌਤ ਦੇ ਘਾਟ
Published : Nov 18, 2021, 11:04 am IST
Updated : Nov 18, 2021, 11:04 am IST
SHARE ARTICLE
Tarantaran Police
Tarantaran Police

ਪੁਲਿਸ ਨੇ 2 ਵਿਅਕਤੀ ਕੀਤੇ ਕਾਬੂ ਬਾਕੀ ਦੀ ਭਾਲ ਜਾਰੀ

 

ਤਰਨਤਾਰਨ (ਨਿਸ਼ਾਨ ਸਹੋਤਾ) - ਤਰਨਤਾਰਨ ਜ਼ਿਲ੍ਹੇ ਅੰਦਰ ਕੱਲ੍ਹ ਦੇਰ ਸ਼ਾਮ ਪੱਟੀ ਸ਼ਹਿਰ ਵਿਚ ਸਰਹਾਲੀ ਰੋਡ ਚੂੰਗੀ ਕੋਲ ਇਕ ਸਵਿਫਟ ਕਾਰ ਸਵਾਰ ਵੱਲੋ ਅੰਨੇਵਾਹ ਗੋਲੀਆਂ ਚਲਾਈਆਂ ਗਾਈਆਂ। ਜਿਸ ਦੋਰਾਨ ਮੌਕੇ ਤੇ 2 ਵਿਅਕਤੀਆਂ ਦੀ ਮੌਤ ਅਤੇ ਇਕ ਵਿਅਕਤੀ ਜਖ਼ਮੀ ਹੋ ਗਿਆ। ਥਾਣਾ ਪੱਟੀ ਸਿਟੀ ਵੱਲੋਂ ਮੌਕੇ 'ਤੇ ਪੁੱਜ ਕੇ ਲਾਸ਼ਾ ਨੁੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਪੱਟੀ ਵਿਚ ਭੇਜ ਦਿੱਤਾ ਗਿਆ। ਮਰਨ ਵਾਲੇ ਦੀ ਪਹਿਚਾਣ ਜਗਦੀਪ ਸਿੰਘ ਵਾਸੀ ਪੱਟੀ /ਦੂਜਾ ਅਨਮੋਲ ਸਿੰਘ ਵਾਸੀ ਬੁਰਜ ਰਾਏ ਕੇ, ਜਖ਼ਮੀ ਦੀ ਪਹਿਚਾਣ ਗੁਰਸੇਵਕ ਸਿੰਘ ਵਾਸੀ ਪਿਰਗੰੜੀ ਵਜੋਂ ਹੋਈ ਅਤੇ ਜਖ਼ਮੀ ਨੁੰ ਇਲਾਜ ਲਈ ਅੰਮ੍ਰਿਤਸਰ ਨੂੰ ਰੈਫਰ ਕਰ ਦਿੱਤਾ ਗਿਆ ਹੈ। 

Firing caseFiring case

ਥਾਣਾ ਸਿਟੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉੱਪਰ ਮਾਮਲਾ ਦਰਜ ਕਰ ਲਿਆ ਹੈ ਅਤੇ ਜਖ਼ਮੀ ਗੁਰਸੇਵਕ ਸਿੰਘ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਨੇ ਦੋ ਦੋਸ਼ੀ ਕਾਬੂ ਵੀ ਕਰ ਲਏ ਹਨ ਅਤੇ ਉਹਨਾਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੋ ਹੋਰ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤਰਨਤਾਰਨ ਦੇ ਐੱਸ ਐੱਸ ਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ  ਉਨ੍ਹਾਂ ਵੱਲੋਂ ਟੀਮਾਂ ਬਣਾ ਕੇ ਬਰੀਕੀ ਨਾਲ ਛਾਣਬੀਣ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਲਖਬੀਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪੱਟੀ ਨੇ ਸਾਬੀ ਨਾਮਕ ਵਿਅਕਤੀ ਦਾ ਢਾਈ ਲੱਖ ਰੁਪਿਆ ਦੇਣਾ ਸੀ, ਜਿਸ ਗੱਲ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿਚ ਫ਼ੋਨ 'ਤੇ ਤਕਰਾਰ ਹੋ ਗਈ ਅਤੇ ਇਨ੍ਹਾਂ ਵਿਅਕਤੀਆਂ ਨੇ ਟਾਈਮ ਪਾ ਕੇ ਸਰਹਾਲੀ ਰੋਡ ਦਾ ਇੱਕ ਦੂਜੇ ਨੂੰ ਟਾਈਮ ਦੇ ਦਿੱਤਾ

deathdeath

ਜਿਸ ਤੋਂ ਬਾਅਦ ਲਖਬੀਰ ਸਿੰਘ ਅਤੇ ਉਸ ਦਾ ਸਾਥੀ ਵਿਨੋਦ ਕੁਮਾਰ ਉਰਫ਼ ਗੱਟੂ ਬਾਹਮਣ ਪੁੱਤਰ ਬੇਅੰਤ ਲਾਲ ਨਿਵਾਸੀ ਪੱਟੀ ਆਪਣੇ ਛੇ ਤੋਂ ਸੱਤ ਸਾਥੀਆਂ ਨੂੰ ਨਾਲ ਲੈ ਕੇ ਸਰਹਾਲੀ ਰੋਡ ਮੌਜੂਦ ਸੀ ਕਿ ਇੰਨੇ ਨੂੰ ਉੱਥੇ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਉਰਫ਼ ਮੰਨਾ ਅਤੇ ਗੁਰਸੇਵਕ ਸਿੰਘ ਅਤੇ ਹੋਰ ਸਾਥੀ ਨਾਲ ਉੱਥੇ ਪਹੁੰਚ ਗਏ ਜਿੱਥੇ ਇਨ੍ਹਾਂ ਦਾ ਆਪਸ ਵਿਚ ਤਕਰਾਰ ਹੋਇਆ ਜਿਸ ਤੋਂ ਬਾਅਦ  ਲਖਬੀਰ ਸਿੰਘ ਅਤੇ ਵਿਨੋਦ ਕੁਮਾਰ ਉਰਫ਼ ਗੱਟੂ ਬਾਹਮਣ ਨੇ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਗੁਰਸੇਵਕ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ ਜਿਸ ਦਾ ਇਲਾਜ ਚੱਲ ਰਿਹਾ ਹੈ। ਐਸ ਐਸ ਪੀ ਸਿੰਘ ਨੇ ਕਿਹਾ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement