ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤ
Published : Nov 18, 2021, 11:57 pm IST
Updated : Nov 18, 2021, 11:57 pm IST
SHARE ARTICLE
image
image

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 18 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਾਨਵਤਾ ਨੂੰ ਸੱਚ ਦੇ ਮਾਰਗ ’ਤੇ ਚੱਲਣ ਦਾ ਮਾਰਗ ਦਿਖਾਉਂਦੀ ਹੈ। 

SHARE ARTICLE

ਏਜੰਸੀ

Advertisement

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM
Advertisement