ਗੁਰੂ ਨਾਨਕ ਦੇਵ ਜੀ ਦੇ ਸੁਨੇਹੇ ਨੂੰ ਬਰਕਰਾਰ ਰੱਖਣ ਤੇ ਘਰ-ਘਰ ਪਹੁੰਚਾਉਣ ਦੀ ਲੋੜ- ਵਿਜੈ ਇੰਦਰ ਸਿੰਗਲਾ
Published : Nov 18, 2021, 5:55 pm IST
Updated : Nov 18, 2021, 5:55 pm IST
SHARE ARTICLE
Vijay Inder Singla
Vijay Inder Singla

ਕੈਬਨਿਟ ਮੰਤਰੀ ਸਿੰਗਲਾ ਨੇ ਪਰਿਵਾਰ ਸਮੇਤ ਦੂਜੀ ਵਾਰ ਸ਼੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਚੰਡੀਗੜ੍ਹ: ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਪਿਆਰ, ਆਪਸੀ ਭਾਈਚਾਰੇ ਅਤੇ ਸਾਂਝ ਦੇ ਦਿੱਤੇ ਸੁਨੇਹੇ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਪਹੁੰਚਾਉਣ ਦੀ ਲੋੜ ਹੈ।

Vijay Inder SinglaVijay Inder Singla

ਉਹਨਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲੇ ਸਮਝਦੇ ਹਨ ਜੋ ਉਹਨਾਂ ਨੂੰ ਦੂਜੀ ਵਾਰ ਆਪਣੇ ਪਰਿਵਾਰ ਸਮੇਤ ਸ਼੍ਰੀ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਉਹ ਹਜ਼ਾਰਾਂ ਲੋਕਾਂ ਦੀਆਂ ਅਰਦਾਸਾਂ ਅਤੇ ਮਨ ਦੀਆਂ ਭਾਵਨਾਵਾਂ ਲੈ ਕੇ ਚੰਗੇਰੇ ਭਵਿੱਖ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹਨ।

Kartarpur corridor Kartarpur corridor

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਕੋਰੀਡਾਰ ਖੁੱਲਾ ਰਹਿਣਾ ਚਾਹੀਂਦਾ ਹੈ ਅਤੇ ਹਜ਼ਾਰਾਂ ਲੋਕਾਂ ਦੀ ਅਰਦਾਸ ਕਬੂਲ ਕੀਤੀ ਗਈ ਹੈ ਅਤੇ ਜਿਹੜੇ ਲੋਕ ਬਾਰਡਰ ਤੋਂ ਹੀ ਨਤਮਸਤਕ ਹੁੰਦੇ ਸਨ ਉਹ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਨਤਮਸਤਕ ਹੋ ਸਕਣਗੇ ਅਤੇ ਆਪਣੀਆਂ ਅਰਦਾਸਾਂ ਕਰ ਸਕਣਗੇ।

Vijay Inder SinglaVijay Inder Singla

ਉਹਨਾਂ ਸੰਗਰੂਰ ਦੇ ਸਮੂਹ ਨਿਵਾਸੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿੰਨਾਂ ਤੋਂ ਲਗਾਤਾਰ ਮਿਲੇ ਸਹਿਯੋਗ ਸਦਕਾ ਹੀ ਉਹਨਾਂ ਨੂੰ ਇਹ ਵਡਭਾਗਾ ਮੌਕਾ ਨਸੀਬ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕੋਵਿਡ ਕਰਕੇ ਕੋਰੀਡੋਰ ਬੰਦ ਹੋ ਗਿਆ ਸੀ ਅਤੇ ਹੁਣ ਕੋਰੀਡਾਰ ਖੁੱਲਣ ਨਾਲ ਵੱਡੀ ਗਿਣਤੀ ਵਿੱਚ ਸੰਗਤ ਨੰੂ ਦਰਸ਼ਨ ਦੀਦਾਰ ਦਾ ਮੌਕਾ ਮਿਲੇਗਾ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement