
ਤਕ ਹਰਨੇਕ ਸਿੰਘ ਦੇ ਪ੍ਰਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਯੋਗਤਾ ਅਨੁਸਾਰ ਨੌਕਰੀ ਦੇਣ ਦੀ ਮੰਗ
ਬੁਢਲਾਡਾ (ਬਾਂਸਲ) : ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਟਿਕਰੀ ਬਾਰਡਰ 'ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸਰਗਰਮ ਵਰਕਰ ਪਿੰਡ ਹਾਕਮਵਾਲਾ ਦੇ ਹਰਨੇਕ ਸਿੰਘ ਖ਼ਾਲਸਾ ਦਾ ਅਚਾਨਕ ਦਿਹਾਂਤ ਹੋ ਗਿਆ।
farmers protest
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਧਰਨੇ ਦੌਰਾਨ ਹਰਨੇਕ ਸਿੰਘ ਨੂੰ ਅੱਜ ਸਵੇਰੇ ਮਾਮੂਲੀ ਬੁਖ਼ਾਰ ਹੋਇਆ ਸੀ ਅਤੇ ਬਾਅਦ ਵਿਚ ਸਿਹਤ ਜ਼ਿਆਦਾ ਵਿਗੜ ਗਈ। ਕੁੱਝ ਘੰਟਿਆ ਬਾਅਦ ਉਸਦੀ ਮੌਤ ਹੋ ਗਈ। ਮਜ਼ਦੂਰ ਮੁਕਤੀ ਮੋਰਚੇ ਦੇ ਆਗੂਆਂ ਨੇ ਮ੍ਰਿਤਕ ਹਰਨੇਕ ਸਿੰਘ ਦੇ ਪ੍ਰਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਯੋਗਤਾ ਅਨੁਸਾਰ ਨੌਕਰੀ ਦੇਣ ਦੀ ਮੰਗ ਕੀਤੀ ਹੈ।