
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਸਵੇਰੇ 8 ਵਜੇ ਹੀ ਪੰਜਾਬ ਭਾਜਪਾ ਦਾ 21 ਮੈਂਬਰੀ ਵਫਦ ਕਰਤਾਰਪੁਰ ਲਾਂਘੇ 'ਤੇ ਪਹੁੰਚਿਆ
ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਸਵੇਰੇ 8 ਵਜੇ ਹੀ ਪੰਜਾਬ ਭਾਜਪਾ ਦਾ 21 ਮੈਂਬਰੀ ਵਫਦ ਕਰਤਾਰਪੁਰ ਲਾਂਘੇ 'ਤੇ ਪਹੁੰਚਿਆ, ਜਿਸ ਦੀ ਅਗਵਾਈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਕਰ ਰਹੇ ਹਨ। ਇਸ ਵਫਦ ਵਿਚ ਭਾਜਪਾ ਦੇ 20 ਸੀਨੀਅਰ ਆਗੂ ਸ਼ਾਮਲ ਹਨ।
Punjab BJP leaders leave for Kartarpur sahib
ਹੋਰ ਪੜ੍ਹੋ: ਦਲਿਤ ਮਹਿਲਾ ਆਗੂ ਰਾਣੀ ਸੋਢੀ ਨੂੰ ਮਿਲਿਆ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਦਾ ਅਹੁਦਾ
ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਰਮਾ ਦੇ ਯਤਨਾਂ ਸਦਕਾ ਹੀ ਕਰਤਾਰਪੁਰ ਲਾਂਘਾ ਖੁੱਲ੍ਹਿਆ ਹੈ। ਇਹ ਖੁਸ਼ੀ ਦਾ ਮੌਕਾ ਹੈ ਕਿ ਗੁਰਪੁਰਬ ਤੋਂ ਪਹਿਲਾਂ ਹੀ ਇਹ ਲਾਂਘਾ ਖੋਲ੍ਹ ਦਿੱਤਾ ਗਿਆ ਹੈ।
Punjab BJP leaders leave for Kartarpur sahib
ਹੋਰ ਪੜ੍ਹੋ: ਰਾਜਾ ਵੜਿੰਗ ਨੇ ਵਾਹਨ ਟੈਕਸ ਅਦਾ ਨਾ ਕਰਨ 'ਤੇ ਬਾਦਲਾਂ ਦੀਆਂ 31 AC ਬੱਸਾਂ ਦੇ ਪਰਮਿਟ ਕੀਤੇ ਰੱਦ
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਥੇ ਜਾ ਕੇ ਦੇਸ਼ ਦੀ ਬਿਹਤਰੀ ਲਈ ਅਰਦਾਸ ਕੀਤੀ। ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਨਜ਼ੂਰੀ ਨਾ ਮਿਲਣ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਨੂੰ ਵੀ ਬਾਬਾ ਨਾਨਕ ਬੁਲਾਵੇਗਾ, ਉਹੀ ਕਰਤਾਰਪੁਰ ਸਾਹਿਬ ਜਾ ਸਕੇਗਾ।
Kartarpur Sahib
ਹੋਰ ਪੜ੍ਹੋ: ਭਾਜਪਾ ਆਗੂ ਨੇ ਕਾਮੇਡੀਅਨ ਵੀਰ ਦਾਸ ਵਿਰੁੱਧ ਦਰਜ ਕਰਾਇਆ ਮਾਮਲਾ
ਦਰਅਸਲ 20 ਮਹੀਨਿਆਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਇਕ ਪਾਸੇ ਜਿੱਥੇ ਸੰਗਤਾਂ ਵਿਚ ਖੁਸ਼ੀ ਦਾ ਮਾਹੌਲ ਹੈ ਤਾਂ ਦੂਜੇ ਪਾਸੇ ਸਾਰੀਆਂ ਸਿਆਸੀ ਪਾਰਟੀਆਂ 'ਚ ਇਸ ਦਾ ਸਿਹਰਾ ਲੈਣ ਦੀ ਦੌੜ ਲੱਗੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਕੈਬਨਿਟ ਮੰਤਰੀਆਂ ਨਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣਗੇ।