
ਸੂਬੇ ਵਿਚ ਡੀਏਪੀ ਖਾਦ ਦੀ ਕਮੀ ਅਤੇ ਨਰਮੇ ਦਾ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਵਲੋਂ ਲਹਿਰਾਗਾਗਾ ਵਿਖੇ ਰੇਲਵੇ ਟਰੈਕ ਜਾਮ ਕੀਤੇ ਗਏ।
ਲਹਿਰਾਗਾਗਾ (ਗਗਨਦੀਪ ਸਿੰਘ): ਸੂਬੇ ਵਿਚ ਡੀਏਪੀ ਖਾਦ ਦੀ ਕਮੀ ਅਤੇ ਨਰਮੇ ਦਾ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਕਿਸਾਨਾਂ ਵਲੋਂ ਲਹਿਰਾਗਾਗਾ ਵਿਖੇ ਰੇਲਵੇ ਟਰੈਕ ਜਾਮ ਕੀਤੇ ਗਏ। ਇਸ ਦੌਰਾਨ ਕਿਸਾਨ ਬੀਬੀਆਂ ਵਲੋਂ ਵੀ ਧਰਨਾ ਦਿੱਤਾ ਜਾ ਰਿਹਾ ਹੈ। ਬੀਤੇ ਦਿਨ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਇਹਨਾਂ ਮੰਗਾਂ ਨੂੰ ਮੰਨਣ ਦਾ ਐਲਾਨ ਵੀ ਕੀਤਾ ਪਰ ਇਸ ਦੇ ਬਾਵਜੂਦ ਕਿਸਾਨਾਂ ਵਿਚ ਨਿਰਾਸ਼ਾ ਦੇਖਣ ਨੂੰ ਮਿਲੀ ਹੈ।
Railway track jam by farmers
ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਡੀਏਪੀ ਖਾਦ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
Railway track jam by farmers
ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਨੇ 'ਦ ਗ੍ਰੇਟ ਖ਼ਲੀ' ਨਾਲ ਕੀਤੀ ਮੁਲਾਕਾਤ, ਕਿਹਾ- ਮਿਲ ਕੇ ਪੰਜਾਬ ਨੂੰ ਬਦਲਾਂਗੇ
ਇਸ ਦੌਰਾਨ ਕਿਸਾਨ ਆਗੂ ਰਾਮ ਸਿੰਘ ਢੀਂਡਸਾ ਨੇ ਕਿਹਾ ਕਿ ਉਹਨਾਂ ਵਲੋਂ 12 ਤਰੀਕ ਤੋਂ ਐਸਡੀਐਮ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਿਸੇ ਉੱਚ ਅਧਿਕਾਰੀ ਨੇ ਸਾਡੀ ਸਾਰ ਨਹੀਂ ਲਈ। ਉਹਨਾਂ ਦੱਸਿਆ ਕਿ ਕਿਸਾਨਾਂ ਵਲੋਂ ਤਹਿਸੀਲ ਦਾ ਵੀ ਘਿਰਾਓ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮਜਬੂਰੀ ਵਿਚ ਰੇਲਵੇ ਟਰੈਕ ਜਾਮ ਕੀਤੇ ਹਨ।
Lehragaga
ਹੋਰ ਪੜ੍ਹੋ: ਜੁੜਵਾ ਬੱਚਿਆਂ ਦੀ ਮਾਂ ਬਣੀ ਅਦਾਕਾਰਾ ਪ੍ਰਿਟੀ ਜ਼ਿੰਟਾ, ਟਵੀਟ ਜ਼ਰੀਏ ਸਾਂਝੀ ਕੀਤੀ ਖੁਸ਼ੀ
ਕਿਸਾਨਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨੇ ਜੀਰੀ ਦੀ ਖਰੀਦ ਨੂੰ ਬੰਦ ਕਰ ਦਿੱਤਾ ਹੈ ਦੂਜੇ ਪਾਸੇ ਅਸੀਂ ਕਣਕ ਦੀ ਫਸਲ ਦੀ ਬਿਜਾਈ ਲਈ ਖੜ੍ਹੇ ਹਾਂ ਪਰ ਸਰਕਾਰ ਨੇ ਡੀਏਪੀ ਦਾ ਪ੍ਰਬੰਧ ਨਹੀਂ ਕੀਤਾ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਸਾਡੀ ਮੰਗਾਂ ਨੂੰ ਮੰਨਿਆ ਜਾਵੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅਸੀਂ ਲੰਬਾ ਸਮਾਂ ਧਰਨਾ ਜਾਰੀ ਰੱਖਾਂਗੇ।
Railway track jam by farmers
ਹੋਰ ਪੜ੍ਹੋ: ਭਾਈਚਾਰਕ ਸਾਂਝ: ਮੁਸਲਿਮ ਭਾਈਚਾਰੇ ਨੂੰ ਸਿੱਖਾਂ ਦਾ ਸੱਦਾ, 'ਆਓ ਗੁਰਦੁਆਰੇ 'ਚ ਪੜ੍ਹੋ ਨਮਾਜ਼'
ਦੱਸ ਦਈਏ ਕਿ ਰੇਲਵੇ ਟਰੈਕ 'ਤੇ ਧਰਨਾ ਲੱਗਿਆ ਹੋਣ ਕਰਕੇ ਰੇਲਵੇ ਵਿਭਾਗ ਨੇ ਜਾਖ਼ਲ ਵਿਖੇ ਰੋਕ ਕੇ ਰੱਖੀ ਨਾਂਦੇੜ ਅੰਮ੍ਰਿਤਸਰ ਐਕਸਪ੍ਰੈੱਸ ਦਾ ਰੂਟ ਬਦਲ ਕੇ ਵਾਇਆ ਬਠਿੰਡਾ ਰਵਾਨਾ ਕਰ ਦਿੱਤੀ। ਜਦਕਿ ਟਰੇਨ ਨੰਬਰ 04573 ਸਿਰਸਾ, ਲੁਧਿਆਣਾ ਟਰੇਨ ਨੰਬਰ 04571 ਭਿਵਾਨੀ ਧੂਰੀ ਨੂੰ ਰੱਦ ਕਰ ਦਿੱਤਾ ਗਿਆ।