
ਡਰੱਗ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਟਵੀਟ ਕਰਨ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕਰਕੇ ਉਹਨਾਂ ਨੂੰ ਨਸੀਹਤ ਦਿੱਤੀ
ਚੰਡੀਗੜ੍ਹ: ਡਰੱਗ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਟਵੀਟ ਕਰਨ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕਰਕੇ ਉਹਨਾਂ ਨੂੰ ਨਸੀਹਤ ਦਿੱਤੀ ਹੈ। ਬਿੱਟੂ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਪ੍ਰਧਾਨ ਹਨ, ਉਹਨਾਂ ਨੂੰ ਟਵੀਟ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਬੈਠ ਕੇ ਮੁੱਦਿਆਂ ’ਤੇ ਕਾਰਵਾਈ ਕਰਨੀ ਚਾਹੀਦੀ ਹੈ।
Navjot Singh Sidhu
ਹੋਰ ਪੜ੍ਹੋ: ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ ਪੰਜਾਬ ਭਾਜਪਾ ਆਗੂ
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਲਿਖਿਆ, “ਤੁਸੀਂ ਕਾਂਗਰਸ ਦੇ ਪ੍ਰਧਾਨ ਹੋ ਤੇ ਤਬਦੀਲੀ ਲਿਆਉਣ ਦੀ ਸਥਿਤੀ ਵਿਚ ਹੋ। ਟਵੀਟ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠੋ ਅਤੇ ਆਪਣੇ ਅਹੁਦੇ ਦੀ ਬਿਹਤਰ ਵਰਤੋਂ ਕਰਨ ਲਈ ਇਨ੍ਹਾਂ ਮੁੱਦਿਆਂ 'ਤੇ ਕਾਰਵਾਈ ਕਰੋ”।
Tweet
ਹੋਰ ਪੜ੍ਹੋ: ਦਲਿਤ ਮਹਿਲਾ ਆਗੂ ਰਾਣੀ ਸੋਢੀ ਨੂੰ ਮਿਲਿਆ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਦਾ ਅਹੁਦਾ
ਦੱਸ ਦਈਏ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਨੇ ਲਗਾਤਾਰ ਟਵੀਟ ਕਰਕੇ ਡਰੱਗ ਮਾਮਲੇ ਸਬੰਧੀ ਐਸਟੀਐਫ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ। ਉਹਨਾਂ ਨੇ ਸਰਕਾਰ ਨੂੰ ਨਸ਼ੇ ਦਾ ਅੱਤਵਾਦ ਫੈਲਾਉਣ ਵਾਲੇ ਵੱਡੇ ਮਗਰਮੱਛਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ। ਨਵਜੋਤ ਸਿੱਧੂ ਨੇ ਕਿਹਾ ਕਿ 2017 ਵਿਚ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਅਸੀਂ 4 ਹਫ਼ਤਿਆਂ ਵਿਚ ਨਸ਼ਿਆਂ ਦਾ ਲੱਕ ਭੰਨ ਦਿਆਂਗੇ ਪਰ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੀਆਂ 2017 ਤੋਂ 2020 ਦੀਆਂ ਰਿਪੋਰਟਾਂ ਅਨੁਸਾਰ ਪਿਛਲੇ ਸਮੇਂ ਤੋਂ ਪੰਜਾਬ NDPS ਨਾਲ ਜੁੜੇ ਅਪਰਾਧਾਂ ਦੀ ਦਰ ਵਿਚ ਲਗਾਤਾਰ 4 ਸਾਲਾਂ ਤੋਂ ਪਹਿਲੇ ਸਥਾਨ ’ਤੇ ਬਰਕਰਾਰ ਹੈ।
Ravneet bittu
ਹੋਰ ਪੜ੍ਹੋ: ਰਾਜਾ ਵੜਿੰਗ ਨੇ ਵਾਹਨ ਟੈਕਸ ਅਦਾ ਨਾ ਕਰਨ 'ਤੇ ਬਾਦਲਾਂ ਦੀਆਂ 31 AC ਬੱਸਾਂ ਦੇ ਪਰਮਿਟ ਕੀਤੇ ਰੱਦ
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ 'ਤੇ ਇਸ ਤਰ੍ਹਾਂ ਖੁੱਲ੍ਹ ਕੇ ਹਮਲਾ ਬੋਲਿਆ ਹੋਵੇ, ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਨਵਜੋਤ ਸਿੱਧੂ ਨੂੰ ਲੈ ਕੇ ਟਵੀਟ ਕਰ ਚੁੱਕੇ ਹਨ। ਦਰਅਸਲ ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਵਿਚ ਕਾਂਗਰਸ ਪ੍ਰਧਾਨ ਅਤੇ ਮੁੱਖ ਮੰਤਰੀ ਨੂੰ ਲੋਕਾਂ ਨੂੰ ਦਿਖਾਉਣਾ ਚਾਹੀਦਾ ਹੈ ਕਿ ਕਾਂਗਰਸ ਇਕਜੁੱਟ ਹੈ ਤਾਂ ਹੀ ਕਾਂਗਰਸ 2022 ਦੀਆਂ ਚੋਣਾਂ ਜਿੱਤ ਸਕੇਗੀ।