ਅਦਾਲਤ 'ਚ ਪੇਸ਼ੀ ਤੋਂ ਪਹਿਲਾਂ ਸੁਖਪਾਲ ਖਹਿਰਾ ਦਾ ਵੱਡਾ ਬਿਆਨ, 'ਬਾਹਰ ਆ ਕੇ ਕਰਾਂਗਾ ਵੱਡੇ ਖ਼ੁਲਾਸੇ'
Published : Nov 18, 2021, 11:59 am IST
Updated : Nov 18, 2021, 11:59 am IST
SHARE ARTICLE
Sukhpal Khaira
Sukhpal Khaira

ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ 'ਚ ਉਨ੍ਹਾਂ ਦਾ ਪਰਦਾਫਾਸ਼ ਕਰਾਂਗਾ।

ਮੋਹਾਲੀ: ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਮੁਹਾਲੀ ਅਦਾਲਤ ਵਿਚ ਪੇਸੀ ਹੈ। ਇਸ ਦੇ ਨਾਲ ਹੀ ਪੇਸ਼ੀ 'ਤੇ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ 'ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖਿਲਾਫ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ 'ਚ ਉਹ ਉਨ੍ਹਾਂ ਦਾ ਪਰਦਾਫਾਸ਼ ਕਰਨਗੇ।

Sukhpal Singh KhairaSukhpal Singh Khaira

ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ ਹਾਂ। ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿਚ ਹੋਰ ਖੁਲਾਸੇ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਕੀਤੇ ਗਏ ਮੁਕੱਦਮੇ ਅਤੇ ਲਗਾਏ ਗਏ ਇਲਜ਼ਾਮ ਮੇਰੀ ਸਿਹਤ 'ਤੇ ਕੋਈ ਅਸਰ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਸੱਚ ਦੇ ਲਈ ਉਨ੍ਹਾਂ ਦੀ ਲੜਾਈ ਹਮੇਸ਼ਾ ਜਾਰੀ ਰਹੇਗੀ। ਮੈਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਗਿਆ ਪਰ ਗ੍ਰਿਫ਼ਤਾਰੀ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅੱਜ ਅਦਾਲਤ 'ਚ ਪੇਸ਼ੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement