ਪੰਜਾਬ 'ਚ ਬੰਦੂਕ-ਸੱਭਿਆਚਾਰ ਨੂੰ ਠੱਲ੍ਹ ਪਾਉਣ ਲਈ ਮਾਨ ਸਰਕਾਰ ਵਲੋਂ ਬੰਦੂਕ ਘਰਾਂ ਦੀ ਲਾਜ਼ਮੀ ਤਿਮਾਹੀ ਜਾਂਚ ਦੇ ਹੁਕਮ
Published : Nov 18, 2022, 6:16 pm IST
Updated : Nov 18, 2022, 6:16 pm IST
SHARE ARTICLE
BIG STEP BY MANN GOVERNMENT :DGP GAURAV YADAV ORDERS QUARTERLY INSPECTION OF GUN HOUSES IN PUNJAB
BIG STEP BY MANN GOVERNMENT :DGP GAURAV YADAV ORDERS QUARTERLY INSPECTION OF GUN HOUSES IN PUNJAB

DGP ਗੌਰਵ ਯਾਦਵ ਵੱਲੋਂ ਜ਼ਿਲ੍ਹਾਵਾਰ ਤਿਮਾਹੀ ਰਿਪੋਰਟ ਭੇਜਣ ਦਾ ਨਿਰਦੇਸ਼ 

ਮਾਨ ਸਰਕਾਰ ਨੇ ਗੋਲੀ ਸਿੱਕੇ ਦੀ ਅਣ-ਅਧਿਕਾਰਤ ਫ਼ਰੋਖ਼ਤ ਅਤੇ ਲਾਇਸੈਂਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਚੁੱਕਿਆ ਕਦਮ 
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ- ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਤੁਰੰਤ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬਾ ਭਰ ’ਚ ਬੰਦੂਕ ਘਰਾਂ ਸਬੰਧੀ ਸਾਰੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ’ਤੇ ਲਾਜ਼ਮੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। 

ਡੀਜੀਪੀ ਨੇ ਸੂਬੇ ਦੀਆਂ ਸਾਰੀਆਂ ਰੇਂਜਾਂ ਦੇ ਆਈਜੀ/ਡੀਆਈਜੀਜ਼ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਿਯਮ, 1934 ਦਾ ਨਿਯਮ 20.14  ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਆਰਮਜ਼ ਐਕਟ ਅਧੀਨ ਹਰ ਤਿਮਾਹੀ ’ਚ ਸਾਰੇ ਲਾਇਸੰਸਸ਼ੁਦਾ ਨਿਰਮਾਤਾਵਾਂ ਅਤੇ ਡੀਲਰਾਂ ਦੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਜਾਂਚ ਕਰਨ ਲਈ ਅਧਿਕਾਰਤ ਕਰਦਾ ਹੈ। 

ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਡੀਐਸਪੀਜ਼/ਏਸੀਪੀ ਹਰ ਤਿਮਾਹੀ ਵਿੱਚ ਆਪਣੀਆਂ ਸਬ ਡਵੀਜ਼ਨਾਂ ਵਿੱਚ ਪੈਂਦੇ ਸਾਰੇ ਗੰਨ ਹਾਊਸਾਂ, ਹਥਿਆਰਾਂ ਨਾਲ ਸਬੰਧਤ ਦੁਕਾਨਾਂ ਅਤੇ ਅਹਤਿਆਂ ਦੇ ਸਟਾਕ ਦੀ ਲਾਜ਼ਮੀ ਤੌਰ ’ਤੇ ਜਾਂਚ ਕਰਨ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਿਸ ਸੁਪਰਡੈਂਟ ਨੂੰ ਹਰ ਸਾਲ ਘੱਟੋ-ਘੱਟ ਇੱਕ ਵਾਰ ਨਿਰੀਖਣ ਕਰਨ ਦੀ ਵੀ ਹਦਾਇਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਾਰਤ ਦੀ ਕੁੱਲ ਆਬਾਦੀ ਦਾ ਸਿਰਫ਼ 2 ਫੀਸਦ ਮੌਜੂਦ ਹੈ, ਪਰ ਪੰਜਾਬ ਵਿਚ ਕੁੱਲ ਲਾਇਸੈਂਸਸ਼ੁਦਾ ਹਥਿਆਰਾਂ ਦਾ ਲਗਭਗ 10 ਫੀਸਦ ਮੌਜੂਦ ਹੈ, ਜੋ ਲਗਭਗ 4 ਲੱਖ ਦੇ ਕਰੀਬ ਬਣਦਾ ਹੈ, ਜਾਂ ਪੰਜਾਬ ਵਿੱਚ ਹਰ 1,000 ਵਿਅਕਤੀਆਂ ਪਿੱਛੇ 13 ਬੰਦੂਕਾਂ ਦੇ ਲਾਇਸੈਂਸ ਹਨ। ਯੂਪੀ, ਬਿਹਾਰ ਅਤੇ ਮੱਧ ਪ੍ਰਦੇਸ਼ ਵਰਗੇ ਰਾਜਾਂ ਤੋਂ ਅੰਤਰਰਾਸ਼ਟਰੀ ਸਰਹੱਦ ਅਤੇ ਅੰਤਰ-ਰਾਜੀ ਸਰਹੱਦਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਆਮਦ ਹੁੰਦੀ ਹੈ। ਭਾਵੇਂ ਹਥਿਆਰ ਗੈਰ-ਕਾਨੂੰਨੀ ਤੌਰ ’ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਖਰੀਦੇ ਜਾਂਦੇ ਹਨ, ਗੋਲੀ-ਸਿੱਕੇ ਜ਼ਿਆਦਾਤਰ ਪੰਜਾਬ ਦੇ ਸਥਾਨਕ ਗੰਨ ਹਾਊਸਾਂ ਤੋਂ ਲਿਆ ਜਾਂਦਾ ਹੈ।

ਡੀਜੀਪੀ ਨੇ ਕਿਹਾ ਕਿ ਗਜ਼ਟਿਡ ਪੁਲਿਸ ਅਧਿਕਾਰੀਆਂ ਦੁਆਰਾ ਗੰਨ ਹਾਊਸਾਂ ਦੀ ਜਾਂਚ ਦੇ ਬੁਨਿਆਦੀ ਪੁਲਿਸ ਅਭਿਆਸ ਨੂੰ ਲਾਗੂ ਕਰਨ ਦੀ ਫੌਰੀ ਲੋੜ ਹੈ, ਜਿਸ ਲਈ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਸਮਰੱਥ ਕੀਤਾ ਗਿਆ  ਹੈ, ਤਾਂ ਜੋ ਸਟਾਕ ’ਤੇ ਨਜ਼ਰ ਰੱਖੀ ਜਾ ਸਕੇ ਅਤੇ ਗੋਲੀ ਸਿੱਕੇ  ਦੀ ਅਣ-ਅਧਿਕਾਰਤ ਫ਼ਰੋਖ਼ਤ ਅਤੇ ਲਾਇਸੰਸਸ਼ੁਦਾ ਹਥਿਆਰਾਂ  ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦੇਣ ਦੇ ਨਾਲ-ਨਾਲ ਇਹ ਵੀ ਆਦੇਸ਼ ਦਿੱਤੇ ਸਨ ਕਿ ਜੇਕਰ ਪਿਛਲੇ ਸਮੇਂ ਦੌਰਾਨ ਕਿਸੇ ਸਮਾਜ ਵਿਰੋਧੀ ਅਨਸਰ ਨੂੰ ਲਾਇਸੈਂਸ ਜਾਰੀ ਕੀਤਾ ਗਿਆ ਹੈ ਤਾਂ ਉਸ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇ। ਇਸੇ ਤਰ੍ਹਾਂ, ਇਹ ਵੀ ਹੁਕਮ ਦਿੱਤਾ ਗਿਆ ਸੀ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਕੋਈ ਨਵਾਂ ਲਾਇਸੈਂਸ ਆਮ ਤੌਰ ’ਤੇ ਜਾਰੀ ਨਾ ਕੀਤਾ ਜਾਵੇ ਅਤੇ ਇਹ ਵੀ ਕਿਹਾ ਗਿਆ ਕਿ ਲਾਇਸੈਂਸ ਸਿਰਫ ਉੱਥੇ ਹੀ ਜਾਰੀ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਇਸਦੀ ਬਹੁਤ ਜ਼ਿਆਦਾ ਅਤੇ ਦਰਅਸਲ ਲੋੜ ਹੋਵੇ। 

ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਜਨਤਕ ਪ੍ਰਦਰਸ਼ਨੀ ’ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ, ਸੀਪੀਜ਼/ਐਸਐਸਪੀਜ਼ ਨੂੰ ਪ੍ਰੋਵੀਜ਼ਨਿੰਗ ਵਿੰਗ ਦੀ ਆਰਮਾਮੈਂਟ ਸ਼ਾਖਾ ਨੂੰ ਜ਼ਿਲ੍ਹਾ-ਵਾਰੀ ਤਿਮਾਹੀ ਰਿਪੋਰਟਾਂ ਭੇਜਣ ਲਈ ਵੀ ਕਿਹਾ ਗਿਆ ਹੈ, ਜਦਕਿ, ਸਾਰੇ ਰੇਂਜ ਆਈਜੀਪੀਐਸ/ਡੀਆਈਜੀਜ਼ ਨੂੰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement