
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।
ਲੁਧਿਆਣਾ: ਜਬਰ ਜ਼ਿਨਾਹ ਮਾਮਲੇ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਬੈਂਸ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।
ਦੱਸ ਦੇਈਏ ਕਿ ਪਹਿਲਾਂ ਲੁਧਿਆਣਾ ਅਦਾਲਤ 'ਚ ਸਿਮਰਜੀਤ ਬੈਂਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਕ ਔਰਤ ਨੇ ਸਿਮਰਜੀਤ ਬੈਂਸ ਸਣੇ 7 ਲੋਕਾਂ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਗਾਏ ਹਨ।